
ਵੀਰ ਚੱਕਰ ਐਵਾਰਡੀ ਸਤਪਾਲ ਸਿੰਘ ਨੂੰ ਸੀਨੀਅਰ ਕਾਂਸਟੇਬਲ ਤੋਂ ਤਰੱਕੀ ਦਿੱਤੀ ਸੀ ਤਰੱਕੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾੰ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫ਼ੌਜ ਜਾਂ ਪੁਲੀਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ ਕਰ ਰਹੀ ਹੈ। ਅੱਜ ਕਾਰਗਿਲ ਜੰਗ ਦੇ ਨਾਇਕ ਸਤਪਾਲ ਸਿੰਘ ਦੀ ਮੋਢਿਆਂ 'ਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਜੋਂ ਤਰੱਕੀ ਦੇ ਸਟਾਰ ਲਾਉਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜੇ ਅਜਿਹਾ ਕੋਈ ਵੀ ਅਧਿਕਾਰੀ ਜਾਂ ਜਵਾਨ ਪੰਜਾਬ ਪੁਲਿਸ 'ਚ ਸ਼ਾਮਲ ਹੋਣ ਦੀ ਇੱਛਾ ਰੱਖਦਾ ਹੈ ਤਾਂ ਉਸ ਦੀਆਂ ਸੇਵਾਵਾਂ ਅਤੇ ਬਹਾਦਰੀ ਨੂੰ ਪੂਰੀ ਮਾਨਤਾ ਦਿੱਤੀ ਜਾਵੇਗੀ। ਦਿਲਚਸਪ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਿਤਾਬ ‘ਏ ਰਿਜ ਟੂ ਫਾਰ-ਵਾਰ ਇਨ ਦਾ ਕਾਰਗਿਲ ਹਾਈਟਜ਼’ ਵਿਚ ਵੀ ਸਤਪਾਲ ਸਿੰਘ ਦਾ ਜ਼ਿਕਰ ਹੈ।
CM Amarinder Singh honoured Kargil war hero Satpal Singh
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਵੀਰ ਚੱਕਰ ਐਵਾਰਡੀ ਸਤਪਾਲ ਸਿੰਘ ਨੂੰ ਸੀਨੀਅਰ ਕਾਂਸਟੇਬਲ ਤੋਂ ਤਰੱਕੀ ਦੇ ਦਿੱਤੀ ਸੀ। ਸੀਨੀਅਰ ਕਾਂਸਟੇਬਲ ਦੇ ਤੌਰ 'ਤੇ ਉਹ 26 ਜੁਲਾਈ ਤਕ ਸੰਗਰੂਰ ਜ਼ਿਲ੍ਹੇ ਵਿਚ ਟ੍ਰੈਫ਼ਿਕ ਕੰਟਰੋਲ ਕਰਨ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੂੰ ਤਰੱਕੀ ਦੇ ਸਟਾਰ ਲਾਉਣ ਸਮੇਂ ਡੀ.ਜੀ.ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸਤਪਾਲ ਦੀ ਭਰਤੀ ਮੌਕੇ ਕੀਤੀ ਭੁੱਲ ਨੂੰ ਹੀ ਸੁਧਾਰਿਆ ਹੈ ਕਿਉਂ ਜੋ ਅਕਾਲੀ-ਭਾਜਪਾ ਸਰਕਾਰ ਨੇ ਇਸ ਸੈਨਿਕ ਦੇ ਮਹਾਨ ਯੋਗਦਾਨ ਨੂੰ ਦਰਕਿਨਾਰ ਕੀਤਾ ਅਤੇ ਜਿਸ ਲਈ ਇਹ ਹੱਕਦਾਰ ਸੀ, ਉਸ ਦਾ ਵੀ ਸਤਿਕਾਰ ਕਰਨ 'ਚ ਪਿਛਲੀ ਸਰਕਾਰ ਨਾਕਾਮ ਰਹੀ ਹੈ।
CM Amarinder Singh honoured Kargil war hero Satpal Singh
ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਸਥਿਤੀ ਬਾਰੇ ਜਾਣੂ ਨਹੀਂ ਸਨ ਅਤੇ ਹੁਣ ਵੀ ਇਸ ਬਹਾਦਰ ਸੈਨਿਕ ਲਈ ਉਨ੍ਹਾਂ ਨੇ ਜੋ ਕੁਝ ਹੁਣ ਕੀਤਾ ਹੈ, ਉਹ ਬਹੁਤ ਦੇਰ ਬਾਅਦ ਕੀਤੀ ਗਈ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਤਪਾਲ ਨੂੰ ਅੱਜ ਮਿਲਿਆ ਹੱਕ ਉਸ ਦੀ ਸਾਲ 2010 ਵਿਚ ਹੋਈ ਭਰਤੀ ਮੌਕੇ ਹੀ ਮਿਲ ਜਾਣਾ ਚਾਹੀਦਾ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਬਣਾਈ ਜਾਣ ਵਾਲੀ ਨੀਤੀ ਵਿਚ ਅਨਿਆਂ ਹੋਣ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਨੀਤੀ ਵਿਚ ਰੱਖਿਆ ਸੇਨਾਵਾਂ ਦੇ ਜਵਾਨਾਂ ਤੋਂ ਇਲਾਵਾ ਜੇ.ਸੀ.ਓ. ਅਤੇ ਐਨ.ਸੀ.ਓ. ਸਮੇਤ ਪੁਲੀਸ ਬਹਾਦਰੀ ਐਵਾਰਡ ਜੇਤੂ ਸ਼ਾਮਲ ਕੀਤੇ ਜਾਣਗੇ।
CM Amarinder Singh honoured Kargil war hero Satpal Singh
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਜਿਨ੍ਹਾਂ ਦੀਆਂ ਮੁਲਕ ਅਤੇ ਇਥੋਂ ਦੇ ਲੋਕਾਂ ਪ੍ਰਤੀ ਕੁਰਬਾਨੀਆਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਤਪਾਲ ਵਲੋਂ ਸੀਨੀਅਰ ਟ੍ਰੈਫਿਕ ਕਾਂਸਟੇਬਲ ਵਜੋਂ ਕੰਮ ਕਰਦੇ ਹੋਣ ਬਾਰੇ ਸੁਣ ਕੇ ਉਨਾਂ ਨੂੰ ਦੁੱਖ ਪਹੁੰਚਿਆ ਅਤੇ ਉਹ ਚਾਹੁੰਦੇ ਹਨ ਕਿ ਬਹਾਦਰ ਸੈਨਿਕ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਮਿਲੇ।
Satpal Singh
ਜ਼ਿਕਰਯੋਗ ਹੈ ਕਿ ਸਤਪਾਲ ਸਿੰਘ ਨੰਬਰ-2116/ਐਸ.ਜੀ.ਆਰ. ਫੌਜ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ਸੀ। ਵਿਜੈ ਓਪਰੇਸ਼ਨ ਦੌਰਾਨ ਸਤਪਾਲ ਦਰਾਸ ਸੈਕਟਰ ਵਿਚ ਤਾਇਨਾਤ ਸੀ। ਟਾਈਗਰ ਹਿੱਲ 'ਤੇ ਕਬਜ਼ਾ ਕਰਨ ਵਾਲੀ ਭਾਰਤੀ ਫ਼ੌਜ ਦੀ ਮਦਦ ਕਰਨ ਵਾਲੀ ਟੀਮ ਦੇ ਮੈਂਬਰ ਵਜੋਂ ਸਤਪਾਲ ਨੇ ਨਾਰਦਨ ਲਾਈਟ ਇਨਫੈਂਟਰੀ ਦੇ ਕੈਪਟਨ ਕਰਨਲ ਸ਼ੇਰ ਖਾਂ ਅਤੇ ਤਿੰਨ ਹੋਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਤੋਂ ਬਾਅਦ ਸ਼ੇਰ ਖਾਂ ਨੂੰ ਪਾਕਿਸਤਾਨ ਦਾ ਸਭ ਤੋਂ ਵੱਡਾ ਬਹਾਦਰੀ ਪੁਰਸਕਾਰ ਨਿਸ਼ਾਨ-ਏ-ਹੈਦਰ ਨਾਲ ਸਨਮਾਨਿਆ ਗਿਆ ਸੀ।