ਵਿਧਾਇਕ ਪ੍ਰਗਟ ਸਿੰਘ ਦੀ ਮੁੱਖ ਮੰਤਰੀ ਵੱਲ ਚਿੱਠੀ: ਬੇਅਦਬੀ ਤੇ ਗੋਲੀ ਕਾਂਡ ਕੇਸ ਜਲਦ ਨਿਬੇੜਣ ਦੀ ਮੰਗ!
Published : Jul 29, 2020, 10:17 pm IST
Updated : Jul 29, 2020, 10:17 pm IST
SHARE ARTICLE
Pargat Singh
Pargat Singh

ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ

ਜਲੰਧਰ : ਖਿਡਾਰੀ ਤੋਂ ਸਿਆਸਤਦਾਨ ਬਣੇ ਵਿਧਾਇਕ ਪਰਗਟ ਸਿੰਘ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਠੀ ਲਿਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਕੇਸਾਂ ਨੂੰ ਛੇਤੀ ਤੋਂ ਛੇਤੀ ਸਿਰੇ ਲਾਉਣ ਲਈ ਕਿਹਾ ਹੈ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਪਰਗਟ ਸਿੰਘ ਨੇ ਜਿਥੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁਧ ਕਾਰਵਾਈ ਨਾ ਕਰਨ ਲਈ ਬਾਦਲ ਪਰਵਾਰ ਤੇ ਉਨ੍ਹਾਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਸਾਡੀ ਸਰਕਾਰ ਬਣੀ ਨੂੰ ਵੀ ਸਾਢੇ ਤਿੰਨ ਸਾਲ ਹੋ ਗਏ ਨੇ ਤਾਂ ਸਾਡੀ ਸਰਕਾਰ ਨੂੰ ਬੇਅਦਬੀ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਫਾਇਰਿੰਗ ਵਾਲੇ ਕੇਸਾਂ ਨੂੰ ਜਲਦੀ ਤੋਂ ਜਲਦੀ ਤੋੜ ਪਹੁੰਚਾਉਣਾ ਚਾਹੀਦਾ ਹੈ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੇ ਜੀ ਜਾਨ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਤੁਹਾਡੀ ਅਗਵਾਈ ਵਿਚ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿਤਾ ਹੋਇਆ ਹੈ।

Captain Amrinder Singh Captain Amrinder Singh

ਮੁੱਖ ਮੰਤਰੀ ਨੂੰ ਸੰਬੋਧਤ ਹੁੰਦਿਆਂ ਪਰਗਟ ਸਿੰਘ ਨੇ ਲਿਖਿਆ ਹੈ ਕਿ ਹੁਣ ਜਦਕਿ 2015 ਦੇ ਬਰਗਾੜੀ ਬੇਅਦਬੀ ਕੇਸ ਵਿਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਾਫ਼ੀ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਗੁਰਮੀਤ ਰਾਮ ਰਹੀਮ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤਾਂ 2007 ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਵਾਂਗ ਰਚਣ ਵਾਲੇ ਕੇਸ ਵਲ ਵੀ ਧਿਆਨ ਦੇਣ ਦੀ ਲੋੜ ਹੈ। ਅਸਲ ਵਿਚ ਇਹ ਕੇਸ ਇਕ ਉਦਾਹਰਨ ਹੈ ਕਿ ਜੇ ਕੋਈ ਸਰਕਾਰ ਅਤੇ ਰਾਜਨੀਤਕ ਪਾਰਟੀ ਅਪਣੇ ਸੌੜੇ ਸਿਆਸੀ ਅਤੇ ਨਿਜੀ ਹਿਤਾਂ ਲਈ ਜਦੋਂ ਇਕ ਬੇਹੱਦ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਕੇਸ ਵਿਚ ਕਿਸੇ ਦੋਸ਼ੀ ਨਾਲ ਸੌਦੇਬਾਜ਼ੀਆਂ ਕਰਨ ਲੱਗ ਜਾਵੇ ਤਾਂ ਉਸ ਦੇ ਨਤੀਜੇ ਭਿਆਨਕ ਨਿਕਲ ਸਕਦੇ ਹਨ।

Pargat SinghPargat Singh

ਜੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਡੇਰਾ ਮੁਖੀ ਵਿਰੁਧ 2007 ਦੇ ਸਵਾਂਗ ਵਾਲੇ ਕੇਸ ਵਿਚ ਠੀਕ ਕਾਰਵਾਈ ਕੀਤੀ ਹੁੰਦੀ ਤੇ ਨੇਕ ਨੀਅਤ ਨਾਲ ਕੇਸ ਨੂੰ ਸਿਰੇ ਲਾਇਆ ਹੁੰਦਾ ਤਾਂ ਉਸ ਦੀ ਅਤੇ ਉਸ ਦੇ ਚੇਲਿਆਂ ਦੀ 2015 ਵਿੱਚ ਬੇਅਦਬੀ ਦੀ ਬੇਹੱਦ ਦੁਖਦਾਈ ਅਤੇ ਖਤਰਨਾਕ ਘਟਨਾਵਾਂ ਨੂੰ ਅੰਜਾਮ ਦੇਣ ਦੀ ਜੁਅੱਰਤ ਵੀ ਨਹੀਂ ਸੀ ਪੈਣੀ।

Pargat SinghPargat Singh

ਬਾਦਲ ਸਰਕਾਰ ਦੇ ਰਹਿੰਦਿਆਂ ਕਿਸੇ ਨੇ ਡੇਰਾ ਮੁਖੀ ਜਾਂ ਉਸਦੇ ਚੇਲਿਆਂ ਨੂੰ ਕੇਸ ਵਿੱਚ ਹੱਥ ਲਾਉਣਾ ਤਾਂ ਦੂਰ, ਦੀ ਗੱਲ ਸਰਕਾਰੀ ਧਿਰ ਨੇ ਉਨ੍ਹਾਂ ਵੱਲ ਧਿਆਨ ਵੀ ਕੇਂਦਰਿਤ ਨਹੀਂ ਕੀਤਾ, ਜਦਕਿ ਆਪਣੇ ਗੁਰੂ ਦੀ ਹੋਈ ਬੇਅਦਬੀ ਲਈ ਇਨਸਾਫ਼ ਮੰਗ ਰਹੇ ਸਿੱਖਾਂ ਤੇ ਸਿੱਧੀਆਂ ਗੋਲੀਆਂ ਚਲਾਈਆਂ ਸਨ। ਬੇਅਦਬੀ ਦੇ ਦੋਸ਼ੀ ਲੱਭਣ ਦੇ ਨਾਂਅ 'ਤੇ ਸਿੱਖਾਂ 'ਤੇ ਹੀ ਅਥਾਹ ਤਸ਼ੱਦਦ ਕੀਤਾ ਗਿਆ। ਹੁਣ ਜਦਕਿ ਇਹ ਜ਼ਾਹਰ ਹੈ ਕਿ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੜ੍ਹ 2007 ਸਵਾਂਗ ਰਚਣ ਵਾਲੇ ਕੇਸ ਵਿੱਚ ਸਰਕਾਰ ਦੀ ਅਪਰਾਧਕ ਕੁਤਾਹੀ ਵਿਚ ਹੈ ਤੇ 2014 ਵਿਚ ਪਿਛਲੀ ਬਾਦਲ ਸਰਕਾਰ ਨੇ ਇਸ ਕੇਸ ਨੂੰ ਮੁਕਾਉਣ ਵਿਚ ਅਪਣਾ ਪੂਰਾ ਹਿੱਸਾ ਪਾਇਆ ਸੀ ਤਾਂ ਇਹ ਜ਼ਰੂਰੀ ਹੈ ਕਿ ਆਪ ਜੀ ਦੀ ਸਰਕਾਰ ਇਸ ਨੂੰ ਦੁਬਾਰਾ ਚਲਾਉਣ ਲਈ ਚਾਰਾਜੋਈ ਕਰੇ।

Capt Amrinder SinghCapt Amrinder Singh

ਪਰਗਟ ਸਿੰਘ ਨੇ ਲਿਖਿਆ ਹੈ ਕਿ 'ਮੇਰੇ ਵਲੋਂ ਹਾਸਲ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਕੇਸ ਬਾਰੇ ਲੁਧਿਆਣਾ ਤੋਂ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਇਸ ਨੂੰ ਦੁਬਾਰਾ ਖੁਲ੍ਹਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ-2221-2015- ਪਾਈ ਹੋਈ ਹੈ। ਮੇਰਾ ਖਿਆਲ ਹੈ ਕਿ ਆਪ ਜੀ ਦੇ ਐਡਵੋਕੇਟ ਜਨਰਲ ਰਾਹੀਂ ਇਸ ਕੇਸ ਦੀ ਜਾਣਕਾਰੀ ਲਉ ਅਤੇ ਹਦਾਇਤਾਂ ਦਿਉ ਕਿ ਇਸ ਕੇਸ ਨੂੰ ਦੁਬਾਰਾ ਖੋਲ੍ਹਣ ਲਈ ਹਰ ਸੰਭਵ ਕਾਨੂੰਨੀ ਪੈਰਵੀ ਅਤੇ ਕਾਰਵਾਈ ਕੀਤੀ ਜਾਵੇ ਤਾਕਿ ਉਸ ਕੇਸ ਵਿਚ ਨਾ ਸਿਰਫ ਡੇਰਾ ਮੁਖੀ ਨੂੰ ਸਜ਼ਾ ਦਿਵਾਈ ਜਾ ਸਕੇ ਅਤੇ ਇਸ ਦੇ ਨਾਲ ਸਾਰੀ ਸਾਜਸ਼ ਵੀ ਬਾਹਰ ਆ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement