CM ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਮਠਿਆਈਆਂ ਖ਼ਰੀਦਣ ਮੌਕੇ ਮਾਸਕ ਮੁਫ਼ਤ ਦੇਣ ਦੀ ਸਲਾਹ
Published : Jul 29, 2020, 4:09 pm IST
Updated : Jul 29, 2020, 4:18 pm IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ.......

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ।

Amarinder SinghAmarinder Singh

ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ ਵਿੱਚ ਐਤਵਾਰ ਨੂੰ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ ’ਤੇ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ ਅਤੇ ਅੱਜ ਇਸ ਐਲਾਨ ਤੋਂ ਚਾਰ ਦਿਨ ਬਾਅਦ ਮੁੱਖ ਮੰਤਰੀ ਨੇ ਦੁਕਾਨਦਾਰਾਂ ਨੂੰ ਇਹ ਅਪੀਲ ਕੀਤੀ ਹੈ।

RakhiRakhi

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਕਿਹਾ ਗਿਆ ਹੈ ਤਾਂ ਕਿ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ।

Enjoy the festival but avoid artificial sweetssweets

ਇਸੇ ਤਰਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿੱਤੀ ਜਾ ਸਕਦੀ ਹੈ ਕਿ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਨੂੰ ਸਰਗਰਮੀ ਨਾਲ ਪ੍ਰਚਾਰਿਆ ਜਾਵੇ ਕਿਉਂ ਜੋ ਸੂਬੇ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਕੋਵਿਡ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ।

Corona virusCorona virus

ਮੁੱਖ ਮੰਤਰੀ ਨੇ ਕਿਹਾ ਕਿ ਲਾਜ਼ਮੀ ਤੌਰ ’ਤੇ ਮਾਸਕ ਪਹਿਨਣ ਦੀ ਉਲੰਘਣਾ ਕਰਨ ’ਤੇ ਜੁਰਮਾਨੇ ਵਿੱਚ ਵਾਧਾ ਕਰ ਕੇ ਪਹਿਲਾਂ ਹੀ ਸਾਵਧਾਨ ਕੀਤਾ ਜਾ ਚੁੱਕਾ ਹੈ। ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਨਣ ਵਾਲਿਆਂ ’ਤੇ ਜੁਰਮਾਨਾ ਲਾਉਣ ਵਿੱਚ ਪਹਿਲੇ ਸੂਬਿਆਂ ’ਚ ਸ਼ੁਮਾਰ ਪੰਜਾਬ ਵਿੱਚ ਇਸ ਵੇਲੇ ਉਲੰਘਣਾ ਕੀਤੇ ਜਾਣ ’ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾ ਰਿਹਾ ਹੈ।

MaskMask

ਹਾਲਾਂਕਿ, ਬਹੁਤੇ ਜ਼ਿਲਿਆਂ ਵਿੱਚ ਵੱਡੇ ਪੱਧਰ ’ਤੇ ਉਲੰਘਣਾ ਦੀਆਂ ਰਿਪੋਰਟਾਂ ਆ ਰਹੀਆਂ ਹਨ ਜਿਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋਕਾਂ ਨੇ ਜ਼ਿੰਮੇਵਾਰੀ ਵਾਲਾ ਰਵੱਈਆ ਨਾ ਦਿਖਾਇਆ ਤਾਂ ਜੁਰਮਾਨਾ ਰਾਸ਼ੀ ਵਿੱਚ ਵਾਧਾ ਕੀਤਾ ਜਾਵੇਗਾ।

Coronavirus vaccineCoronavirus 

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਿਹਤ ਵਿਭਾਗ ਨੂੰ ਬੱਸ ਅੱਡਿਆਂ ਅਤੇ ਹੋਰ ਅਜਿਹੀਆਂ ਜਨਤਕ ਥਾਵਾਂ ’ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਗਰੀਬਾਂ ਨੂੰ ਰਾਸ਼ਨ ਕਿੱਟਾਂ ਦੇਣ ਮੌਕੇ ਮੁਫ਼ਤ ਮਾਸਕ ਵੀ ਵੰਡੇ ਜਾ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement