ਪੰਜਾਬ ਖੇਡ ਯੂਨੀਵਰਸਿਟੀ ਨੇ ਪੀ.ਜੀ. ਡਿਪਲੋਮਾ ਤੇ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਅਰਜ਼ੀਆਂ ਮੰਗੀਆਂ
Published : Jul 29, 2020, 4:44 pm IST
Updated : Jul 29, 2020, 4:44 pm IST
SHARE ARTICLE
RANA GURMIT SINGH SODHI
RANA GURMIT SINGH SODHI

ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਨੇ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ....

ਚੰਡੀਗੜ੍ਹ: ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਨੇ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

RANA GURMIT SINGH SODHIRANA GURMIT SINGH SODHI

ਇਹ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ.ਐਸ. ਚੀਮਾ ਨੇ ਕਿਹਾ ਕਿ ਖੇਡ ਮੰਤਰੀ ਰਾਣਾ ਸੋਢੀ ਦੀਆਂ ਹਦਾਇਤਾਂ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਖੇਡਾਂ ਵੱਲ ਲਾਇਆ ਜਾਵੇ, ਉਤੇ ਚੱਲਦਿਆਂ ਅਕਾਦਮਿਕ ਸੈਸ਼ਨ 2020-21 ਲਈ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

Rana Gurmit Singh SodhiRana Gurmit Singh Sodhi

ਉਨਾਂ ਕਿਹਾ ਕਿ ਪੀ.ਜੀ. ਡਿਪਲੋਮਾ ਇਨ ਯੋਗਾ, ਪੀ.ਜੀ. ਡਿਪਲੋਮਾ ਇਨ ਹੈਲਥ, ਫਿਟਨੈੱਸ ਤੇ ਵੈਲਨੈੱਸ, ਪੀ.ਜੀ. ਡਿਪਲੋਮਾ ਇਨ ਸਪੋਰਟਸ ਮੈਨੇਜਮੈਂਟ ਅਤੇ ਐਮ.ਐਸਸੀ (ਯੋਗਾ) ਵਿੱਚ ਦਾਖਲੇ ਲਈ ਯੋਗਤਾ ਵਿੱਚ ਜਨਰਲ ਵਰਗ ਲਈ ਕਿਸੇ ਵੀ ਵਿਸ਼ੇ ਵਿੱਚ ਘੱਟੋ ਘੱਟ 50 ਫੀਸਦੀ ਨੰਬਰਾਂ ਨਾਲ ਗਰੈਜੂਏਸ਼ਨ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ. ਲਈ ਗਰੈਜੂਏਸ਼ਨ ਵਿੱਚ 45 ਫੀਸਦੀ ਨੰਬਰ ਲਾਜ਼ਮੀ ਹਨ।

ਜਿਨਾਂ ਉਮੀਦਵਾਰਾਂ ਨੇ ਕੌਮਾਂਤਰੀ/ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ, ਉਹ ਵੀ ਦਾਖਲਿਆਂ ਲਈ ਯੋਗ ਹੋਣਗੇ। ਵਾਈਸ ਚਾਂਸਲਰ ਨੇ ਦੱਸਿਆ ਕਿ ਉਨਾਂ ਇੱਛੁਕ ਉਮੀਦਵਾਰ ਨੂੰ ਪਹਿਲ ਮਿਲੇਗੀ, ਜਿਨਾਂ ਬੀ.ਪੀ.ਈ.ਐੱਡ, ਬੀ.ਪੀ.ਈ.ਐਸ., ਬੀ.ਐਸਸੀ (ਸਪੋਰਟਸ ਸਾਇੰਸ/ਸਪੋਰਟਸ ਨਿਊਟਰੀਸ਼ਨ ਅਤੇ ਖੇਡਾਂ ਨਾਲ ਸਬੰਧਤ ਹੋਰ ਕੋਰਸ) ਵਿੱਚ 4/2 ਸਾਲਾ ਡਿਗਰੀ ਕੀਤੀ ਹੋਵੇ।

ਇਸ ਤੋਂ ਇਲਾਵਾ ਉਹ ਉਮੀਦਵਾਰ ਵੀ ਬਿਨੈ ਕਰ ਸਕਦੇ ਹਨ, ਜਿਨਾਂ ਕੌਮਾਂਤਰੀ/ਕੌਮੀ/ਸੂਬਾ/ਯੂਨੀਵਰਸਿਟੀ/ਕਾਲਜ ਪੱਧਰ ਉਤੇ ਕਿਸੇ ਖੇਡ ਮੁਕਾਬਲੇ ਵਿੱਚ ਭਾਗ ਲਿਆ ਹੋਵੇ। ਦਾਖਲੇ ਲਈ ਪੁਜੀਸ਼ਨ ਹਾਸਲ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਇੱਛੁਕ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ mbspsu.pgsgcpe.com ਉਤੇ 21 ਅਗਸਤ 2020 ਤੱਕ ਆਨਲਾਈਨ ਵੀ ਬਿਨੈ ਕਰ ਸਕਦੇ ਹਨ। ਦਾਖਲਿਆਂ ਲਈ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 94657-80091 ਅਤੇ 88375-74060 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement