CM ਕੈਪਟਨ ਨੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਬਰਗਾੜੀ ਮੁੱਦੇ ਦੀ ਜਾਣਕਾਰੀ ਦੇਣ ਦੇ ਦਿਤੇ ਨਿਰਦੇਸ਼
Published : Jul 29, 2020, 8:23 am IST
Updated : Jul 29, 2020, 8:23 am IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਲੋਕਾਂ ਵਿਚ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਦੀ ਥਾਂ 'ਤੇ ਉਨ੍ਹਾਂ ਤਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਨਿਯਮਿਤ ਰੂਪ ਵਿਚ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ।

Captain Amrinder Singh Captain Amrinder Singh

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨਾਲ ਵੀਡੀਉ ਕਾਨਫ਼ਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਮਾਮਲੇ ਵਿਚ ਇਸ ਕਰ ਕੇ ਦੇਰੀ ਹੋ ਰਹੀ ਹੈ ਕਿਉਂਕਿ ਸੀ.ਬੀ.ਆਈ. ਵਲੋਂ ਕੇਸ ਦੀ ਜਾਂਚ-ਪੜਤਾਲ ਅਤੇ ਫਾਈਲ ਮੋੜਨ ਤੋਂ ਨਾਂਹ ਕੀਤੀ ਜਾ ਰਹੀ ਹੈ। ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਢੁਕਵੇਂ ਢੰਗ ਨਾਲ ਟਾਕਰਾ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੌਜਵਾਨ ਆਗੂਆਂ ਨੂੰ ਇਸ ਮੁੱਦੇ ਅਤੇ ਸਰਕਾਰ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਸਬੰਧੀ ਆਮ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਰਾਬਤਾ ਕਾਇਮ ਕਰਨ ਦਾ ਸੱਦਾ ਦਿਤਾ।

Captain Amrinder Singh Captain Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚ ਦਰਸਾਏ 562 ਵਾਅਦਿਆਂ ਵਿਚੋਂ 435 ਪੂਰੇ ਕਰ ਦਿਤੇ ਹਨ ਅਤੇ ਅਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਸੂਬਾ ਸਰਕਾਰ ਦੀਆਂ ਅਜਿਹੀਆਂ ਪ੍ਰਾਪਤੀਆਂ ਦਾ ਲੋਕਾਂ ਤਕ ਪਹੁੰਚਾਇਆ ਜਾਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਮਕਸਦ ਹਿਤ ਨਿਯੁਕਤ ਕੀਤੇ ਜਾਣ ਵਾਲਾ ਅਫ਼ਸਰ ਪੰਜਾਬ ਯੂਥ ਕਾਂਗਰਸ ਲਈ ਜਾਣਕਾਰੀ ਦੇ ਸੂਤਰ ਵਜੋਂ ਕੰਮ ਕਰੇਗਾ।

Captain Amrinder Singh Captain Amrinder Singh

ਸਮਾਰਟ ਫ਼ੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫ਼ੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ।

Captain amrinder Singh Captain amrinder Singh

ਸਰਕਾਰ ਵਿਚ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵਲ ਧਿਆਨ ਦਿਵਾਏ ਜਾਣ ਉਤੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਤੁਰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿਤਾ। ਕੈਪਟਨ ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਟੀਆਂ ਵਿਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਪ੍ਰਾਈਵੇਟ ਸੰਸਥਾਨਾਂ ਵਿਚ ਇਹ ਚੋਣਾਂ ਬਾਅਦ ਵਿਚ ਹੋਣਗੀਆਂ।

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿਤੀ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਛੇਤੀ ਹੀ ਕਈ ਸਕੀਮਾਂ ਸ਼ੁਰੂ ਕਰ ਰਹੀ ਹੈ। ਉਨ੍ਹਾਂ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿਤਾਂ ਲਈ ਜੀਅ ਜਾਨ ਨਾਲ ਜੁਟ ਕੇ ਕੰਮ ਕਰਨ ਲਈ ਵੀ ਕਿਹਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement