ਬਰਨਾਲਾ ਅਤੇ ਮੋਗਾ ਜ਼ਿਲ੍ਹੇ ਦੇ ਫ਼ੌਜੀ ਜਵਾਨ ਚੀਨ ਸਰਹੱਦ 'ਤੇ ਸ਼ਹੀਦ
Published : Jul 29, 2020, 12:09 pm IST
Updated : Jul 29, 2020, 12:09 pm IST
SHARE ARTICLE
File Photo
File Photo

ਮੁੱਖ ਮੰਤਰੀ ਕੈਪਟਨ ਵਲੋਂ ਦੁੱਖ ਪ੍ਰਗਟ

ਮਹਿਲ ਕਲਾਂ, ਬਾਘਾ ਪੁਰਾਣਾ, ਮੋਗਾ, 28 ਜੁਲਾਈ (ਜਗਦੇਵ ਸਿੰਘ ਸੇਖੋਂ, ਸੰਦੀਪ ਬਾਘੇਵਾਲੀਆ, ਅਮਜਦ ਖ਼ਾਨ):  ਭਾਰਤੀ ਫ਼ੌਜ ਸੇਵਾਵਾਂ ਨਿਭਾਅ ਰਹੇ ਚੀਨ ਦੀ ਸਰਹੱਦ ਉਤੇ ਤਾਇਨਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਤਬਾ ਨਾਲ ਸਬੰਧਤ ਇਕ ਜਵਾਨ ਦੇ ਸ਼ਹੀਦ ਹੋਣ ਦਾ ਪਤਾ ਲਗਿਆ ਹੈ।

Satwinder SinghSatwinder Singh

ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਪਰਵਾਰ ਨਾਲ ਸਬੰਧਤ ਸਤਵਿੰਦਰ ਸਿੰਘ (20) ਪੁੱਤਰ ਅਮਰ ਸਿੰਘ ਵਾਸੀ ਕੁਤਬਾ (ਬਰਨਾਲਾ) ਬੀਤੀ 22 ਜੁਲਾਈ ਨੂੰ ਚੀਨ ਦੀ ਸਰਹੱਦ ਉਤੇ ਗਸ਼ਤ ਦੌਰਾਨ ਇਕ ਲਕੜ ਦੇ ਪੁਲ ਨੂੰ ਪਾਰ ਕਰਦੇ ਸਮੇਂ ਪੈਰ ਤਿਲਕਣ ਕਾਰਨ ਦਰਿਆ ਵਿਚ ਰੁੜ ਗਿਆ, ਉਸ ਦੇ ਨਾਲ ਇਕ ਸਾਥੀ ਜਵਾਨ ਲਖਵੀਰ ਸਿੰਘ ਜੋ ਮੋਗਾ ਜ਼ਿਲ੍ਹਾ ਨਾਲ ਸਬੰਧਤ ਹੈ, ਵੀ ਸੀ। ਦੋਵੇਂ ਫ਼ੌਜੀ ਜਵਾਨ ਇਕ ਦੂਸਰੇ ਨੂੰ ਬਚਾਉਂਦੇ ਹੋਏ ਇਸ ਹਾਦਸੇ ਵਿਚ ਸ਼ਹੀਦ ਹੋ ਗਏ।

Lakhbir SinghLakhbir Singh

ਫ਼ੌਜ ਵਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ, ਸਰਚ ਆਪ੍ਰੇਸ਼ਨ ਦੌਰਾਨ ਲਖਵੀਰ ਸਿੰਘ ਦੀ ਮ੍ਰਿਤਕ ਦੇਹ ਮਿਲ ਗਈ, ਜਦਕਿ ਕੁਤਬਾ ਦੇ ਸਤਵਿੰਦਰ ਸਿੰਘ ਦੀ ਭਾਲ ਅਜੇ ਜਾਰੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਇਸ ਹਾਦਸੇ ਵਿਚੋ ਸ਼ਹੀਦ ਹੋਏ ਦੋਵੇਂ ਭਾਰਤੀ ਫ਼ੌਜੀਆਂ ਦੇ ਪਰਵਾਰਾਂ ਨੂੰ ਪੰਜਾਹ- ਪੰਜਾਹ ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਪਰਵਾਰ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement