
ਐਸ.ਵਾਈ.ਐਲ ਮਾਮਲਾ ਮੁੜ ਲਮਕਿਆ
ਚੰਡੀਗੜ੍ਹ, 28 ਜੁਲਾਈ (ਨੀਲ ਭਲਿੰਦਰ ਸਿੰਘ): ਐਸ.ਵਾਈ.ਐਲ ਮਾਮਲੇ ਦੇ ਮੁੜ ਇਕ ਵਾਰ ਫਿਰ ਲਮਕਣ ਦੇ ਆਸਾਰ ਬਣ ਗਏ ਹਨ। ਸਤਲੁਜ-ਯਮਨਾ ਲਿੰਕ ਨਹਿਰ ਦੇ ਮਾਮਲੇ 'ਤੇ ਇਸ ਤੋਂ ਪਹਿਲਾਂ ਸੁਣਵਾਈ ਕਰਦੇ ਹੋਏ ਸੁਪ੍ਰੀਮ ਕੋਰਟ ਨੇ ਕਿਹਾ ਸੀ ਕਿ ਇਸ ਸਮੱਸਿਆ ਦਾ ਹੱਲ ਨਿਕਲਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਮਹੀਨੇ ਦਾ ਸਮਾਂ ਦਿਤਾ ਸੀ। ਕੇਂਦਰ ਸਰਕਾਰ ਵਲੋਂ ਹੁਣ ਕਿਹਾ ਗਿਆ ਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਆਪਸੀ ਗੱਲਬਾਤ ਨਾਲ ਹੱਲ ਕੱਢਣ ਲਈ
Supreme Court
ਤਿੰਨ ਮਹੀਨਿਆਂ ਸਮਾਂ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ ਅਸੀ ਦੋਵਾਂ ਰਾਜ ਸਰਕਾਰਾਂ (ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ) ਦੇ ਸੰਪਰਕ ਵਿਚ ਹਾਂ ਅਤੇ ਗੱਲਬਾਤ ਚੱਲ ਰਹੀ ਹੈ। ਕੋਰਟ ਨੇ ਕਿਹਾ ਕਿ ਤੁਸੀਂ ਤਿੰਨ ਨਹੀਂ ਚਾਰ ਮਹੀਨਿਆਂ ਦਾ ਸਮਾਂ ਲਉ। ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਇਕ ਸਮਾਂ ਸੀਮਾ ਹੋਣੀ ਚਾਹੀਦੀ ਹੈ। ਅਜਿਹਾ ਨਹੀਂ ਹੋਵੇ ਕਿ ਇਹ ਮਾਮਲਾ ਅਨੰਤ ਕਾਲ ਤਕ ਚਲਦਾ ਰਹੇ।