ਮੁੱਖ ਮੰਤਰੀ ਨੇ ਏਮਜ਼ ਬਠਿੰਡਾ 'ਚ ਕੋਵਿਡ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
Published : Jul 29, 2020, 10:30 am IST
Updated : Jul 29, 2020, 10:30 am IST
SHARE ARTICLE
Captain Amrinder Singh
Captain Amrinder Singh

ਹਸਪਤਾਲ ਵਲੋਂ ਦੋ ਹਫ਼ਤਿਆਂ ਅੰਦਰ ਪ੍ਰਤੀ ਦਿਨ 180 ਟੈਸਟ ਕਰਨ ਦੀ ਸੁਵਿਧਾ ਹੋਵੇਗੀ ਸ਼ੁਰੂ

ਚੰਡੀਗੜ੍ਹ, 28 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਬਠਿੰਡਾ ਵਿਖੇ ਨਵਾਂ ਸਥਾਪਿਤ ਏਮਜ਼ ਆਉਾਂਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ ਜਿਹੜੀ ਇਕ ਮਹੀਨੇ ਦੇ ਅੰਦਰ 500 ਟੈਸਟ ਪ੍ਰਤੀ ਦਿਨ ਤਕ ਵਧਾਈ ਜਾਵੇਗੀ। ਹਸਪਤਾਲ ਵਿਚ ਅਗਲੇ ਇਕ ਮਹੀਨੇ ਦੇ ਅੰਦਰ 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ। ਹਸਪਤਾਲ ਵਿਚ ਮੌਜੂਦਾ ਸਮੇਂ ਮਰੀਜ਼ਾਂ ਲਈ ਓ.ਪੀ.ਡੀ. ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਕੈਂਸਰ ਦੇ ਮਰੀਜ਼ਾਂ ਦੀ ਹੈ।

Captain Amrinder SinghCaptain Amrinder Singh

ਇਹ ਪ੍ਰਗਟਾਵਾ ਸਰਕਾਰੀ ਬੁਲਾਰੇ ਵਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਤੇ ਸੀ.ਈ.ਓ. ਦਿਨੇਸ਼ ਕੁਮਾਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਸਬੰਧੀ ਹਸਪਤਾਲ ਦੀਆਂ ਤਿਆਰੀਆਂ ਅਤੇ ਹੋਰ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਉਪਰੰਤ ਕੀਤਾ ਗਿਆ ਹੈ। ਇਸ ਹਸਪਤਾਲ ਨੂੰ ਪੰਜਾਬ ਦੀ ਬਹੁਤ ਹੀ ਮਹੱਤਵਪੂਰਨ ਸਿਹਤ ਸੰਸਥਾ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਜ਼ ਵੱਡੀ ਗਿਣਤੀ ਵਿਚ ਮਾਲਵਾ ਪੱਟੀ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਏਮਜ਼ ਟੀਮ ਨੂੰ ਸੂਬਾ ਸਰਕਾਰ ਵਲੋਂ ਕੋਵਿਡ ਸੰਭਾਲ ਸਬੰਧੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਜਿਥੇ ਕਿ ਮਹਾਂਮਾਰੀ ਕਾਰਨ ਉਸਾਰੀ ਅਤੇ ਹੋਰ ਕੰਮਾਂ ਵਿਚ ਦੇਰੀ ਹੋ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਸਿਆ ਗਿਆ ਕਿ ਹਸਤਪਾਲ ਵਲੋਂ ਜਲਦ ਹੀ ਐਮ.ਆਰ.ਆਈ., ਸੀ.ਟੀ. ਸਕੈਨ ਤੇ ਐਕਸ ਰੇਅ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਦਕਿ ਐਮ.ਬੀ.ਬੀ.ਐਸ. ਕਾਲਜ-2019 ਬੈਚ ਵੀ ਸੂਬਾ ਸਰਕਾਰ ਵਲੋਂ ਮੁਹਈਆ ਕਰਵਾਏ 179 ਏਕੜ ਰਕਬੇ ਵਿੱਚ ਫੈਲੇ ਇਸ ਸੰਸਥਾਨ ਵਿਚ ਤਬਦੀਲ ਕੀਤਾ ਜਾਵੇਗਾ। 925 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਉਤੇ ਹੁਣ ਤਕ 325 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਮੀਟਿੰਗ ਵਿਚ ਦਸਿਆ ਗਿਆ ਕਿ ਸ਼ਹਿਰ ਵਿਚ 7 ਫਾਇਰ ਟੈਂਡਰਾਂ ਵਾਲੀ ਇਕ ਫਾਇਰ ਬ੍ਰਿਗੇਡ ਹੈ ਜਿਹੜੀ ਸਿਰਫ਼ 10 ਮਿੰਟ ਦੀ ਦੂਰੀ 'ਤੇ ਤਿਆਰ ਹੈ। ਇਕ ਮੌਕ ਡਰਿੱਲ ਵੀ ਸਫ਼ਲਤਾਪੂਰਵਕ ਕੀਤੀ ਗਈ ਹੈ।

VineeVinee

ਕੋਰੋਨਾ ਵਿਰੁਧ ਜੰਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਵਿਨੀ- ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਕੋਵਿਡ ਦੇ ਇਲਾਜ ਸਬੰਧੀ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਖੜ੍ਹਾ ਕਰਨ ਲਈ ਏਮਜ਼ ਨੂੰ ਹਰ ਸਹਾਇਤਾ ਦੇਵੇਗੀ ਤਾਂ ਜੋ ਕੋਰੋਨਾ ਮਹਾਂਮਾਰੀ ਵਿਰੁਧ ਪੰਜਾਬ ਵਲੋਂ ਵਿੱਢੀ ਜੰਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਐਨ.ਐਚ. 54 ਤੋਂ ਏਮਜ਼ ਬਠਿੰਡਾ ਨੂੰ ਫਲਾਈਓਵਰ ਦੀ ਉਸਾਰੀ ਦੇ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਸਰਕਾਰ ਕੌਮੀ ਹਾਈਵੇਜ਼ ਅਥਾਰਟੀ ਕੋਲ ਇਹ ਮਾਮਲਾ ਉਠਾ ਰਹੀ ਹੈ। ਬੱਸ ਅੱਡੇ ਦੀ ਉਸਾਰੀ ਅਤੇ ਬੱਸਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ ਦੀਆਂ ਬੰਦਿਸ਼ਾਂ ਦੇ ਮੁਕੰਮਲ ਹਟਣ ਤੋਂ ਬਾਅਦ ਹੀ ਅਜਿਹਾ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement