CM ਕੈਪਟਨ ਨੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਬਰਗਾੜੀ ਮੁੱਦੇ ਸਬੰਧੀ ਜਾਣਕਾਰੀ ਦੇਣ ਦੇ ਦਿਤੇ ਨਿਰਦੇਸ਼
Published : Jul 29, 2020, 11:51 am IST
Updated : Jul 29, 2020, 11:51 am IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ........

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਲੋਕਾਂ ਵਿਚ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਦੀ ਥਾਂ 'ਤੇ ਉਨ੍ਹਾਂ ਤਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਨਿਯਮਿਤ ਰੂਪ ਵਿਚ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨਾਲ ਵੀਡੀਉ ਕਾਨਫ਼ਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਮਾਮਲੇ ਵਿਚ ਇਸ ਕਰ ਕੇ ਦੇਰੀ ਹੋ ਰਹੀ ਹੈ ਕਿਉਂਕਿ ਸੀ.ਬੀ.ਆਈ. ਵਲੋਂ ਕੇਸ ਦੀ ਜਾਂਚ-ਪੜਤਾਲ ਅਤੇ ਫਾਈਲ ਮੋੜਨ ਤੋਂ ਨਾਂਹ ਕੀਤੀ ਜਾ ਰਹੀ ਹੈ। ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਢੁਕਵੇਂ ਢੰਗ ਨਾਲ ਟਾਕਰਾ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੌਜਵਾਨ ਆਗੂਆਂ ਨੂੰ ਇਸ ਮੁੱਦੇ ਅਤੇ ਸਰਕਾਰ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਸਬੰਧੀ ਆਮ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਰਾਬਤਾ ਕਾਇਮ ਕਰਨ ਦਾ ਸੱਦਾ ਦਿਤਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚ ਦਰਸਾਏ 562 ਵਾਅਦਿਆਂ ਵਿਚੋਂ 435 ਪੂਰੇ ਕਰ ਦਿਤੇ ਹਨ

ਅਤੇ ਅਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ਉੱਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਸੂਬਾ ਸਰਕਾਰ ਦੀਆਂ ਅਜਿਹੀਆਂ ਪ੍ਰਾਪਤੀਆਂ ਦਾ ਲੋਕਾਂ ਤਕ ਪਹੁੰਚਾਇਆ ਜਾਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਮਕਸਦ ਹਿਤ ਨਿਯੁਕਤ ਕੀਤੇ ਜਾਣ ਵਾਲਾ ਅਫ਼ਸਰ ਪੰਜਾਬ ਯੂਥ ਕਾਂਗਰਸ ਲਈ ਜਾਣਕਾਰੀ ਦੇ ਸੂਤਰ ਵਜੋਂ ਕੰਮ ਕਰੇਗਾ। ਸਮਾਰਟ ਫ਼ੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ।

Chief Secretary Suresh KumarChief Secretary Suresh Kumar

ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫ਼ੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ। ਸਰਕਾਰ ਵਿਚ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵਲ ਧਿਆਨ ਦਿਵਾਏ ਜਾਣ ਉਤੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਤੁਰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿਤਾ। ਕੈਪਟਨ ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਟੀਆਂ ਵਿਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦਕਿ ਪ੍ਰਾਈਵੇਟ ਸੰਸਥਾਨਾਂ ਵਿਚ ਇਹ ਚੋਣਾਂ ਬਾਅਦ ਵਿਚ ਹੋਣਗੀਆਂ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿਤੀ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਛੇਤੀ ਹੀ ਕਈ ਸਕੀਮਾਂ ਸ਼ੁਰੂ ਕਰ ਰਹੀ ਹੈ। ਉਨ੍ਹਾਂ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿਤਾਂ ਲਈ ਜੀਅ ਜਾਨ ਨਾਲ ਜੁਟ ਕੇ ਕੰਮ ਕਰਨ ਲਈ ਵੀ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement