ਸੁੰਦਰ ਸ਼ਾਮ ਅਰੋੜਾ ਨੇ PSIEC ਦੁਆਰਾ GRG ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਝੂਠ ਕਹਿ ਕੇ ਨਕਾਰਿਆ
Published : Jul 29, 2021, 7:36 pm IST
Updated : Jul 29, 2021, 7:36 pm IST
SHARE ARTICLE
SUNDER SHAM ARORA
SUNDER SHAM ARORA

ਮੁੱਦੇ ਪ੍ਰਤੀ ਸਮਝ ਦੀ ਘਾਟ ਲਈ ਵਿਰੋਧੀਆਂ ’ਤੇ ਹੈਰਾਨੀ ਜ਼ਾਹਰ ਕੀਤੀ ਕਿਉਂਕਿ ਰੌਲੇ ਵਾਲੀ ਜਾਇਦਾਦ ਦਾ ਕਬਜ਼ਾ ਅਜੇ ਵੀ ਆਰਸਿਲ ਦੇ ਕੋਲ

ਚੰਡੀਗੜ੍ਹ: ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ ਦੀ ਮਾਲਕੀ ਅਤੇ ਕਬਜ਼ਾ, ਕੰਪਨੀ ਦੇ ਦਿਵਾਲੀਆ ਹੋਣ ਤੋਂ ਬਾਅਦ ਅਜੇ ਅਜੇ ਵੀ ਆਰਸਿਲ ਕੋਲ ਹੈ।
ਬਿਨਾਂ ਕਿਸੇ ਗੱਲ ਦੇ ਇਸ ਮੁੱਦੇ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਦੇ ਆਗੂਆਂ `ਤੇ ਨਿਸ਼ਾਨਾ ਸਾਧਦਿਆਂ ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਮਾਨਸਿਕਤਾ ਰਾਜਨੀਤੀ ਵਿੱਚ ਸਰਗਰਮ ਰਹਿਣ ਲਈ ਉਨ੍ਹਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ ਇਸ ਲਈ ਭਾਵੇਂ ਉਨ੍ਹਾਂ ਨੂੰ ਝੂਠੇ ਅਤੇ ਬੇਬੁਨਿਆਦ ਤੱਥਾਂ ਦਾ ਸਹਾਰਾ ਹੀ ਕਿਉਂ ਨਾ ਲੈਣਾ ਪਵੇ।

shiromani akali dalShiromani akali dal

 ਜ਼ਿਕਰਯੋਗ ਹੈ ਕਿ ਕਿ ਪਲਾਟ ਨੰਬਰ ਏ-32, ਫੇਜ਼-8 , ਇੰਡਸਟਰੀਅਲ ਏਰੀਆ, ਮੁਹਾਲੀ ਦੀ ਨਿਲਾਮੀ ਐਸਟਸ ਰੀਕੰਸਟਰੱਕਸ਼ਨਜ਼ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਫਰਵਰੀ 2020 ਦੌਰਾਨ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ। ਮੈਸਰਜ਼ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ, ਉਕਤ ਪਲਾਟ ਦਾ ਅਲਾਟੀ ਵਿੱਤੀ ਸੰਸਥਾਵਾਂ ਦਾ ਡਿਫਾਲਟਰ ਬਣ ਗਿਆ ਸੀ ਜਿਸ ਦੇ ਨਤੀਜੇ ਵਜੋਂ ਕੰਪਨੀ ਦਿਵਾਲੀਆ ਹੋ ਗਈ, ਜਿਸ ਤੋਂ ਬਾਅਦ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਮਿਤੀ 26.08.2016 ਦੇ ਹੁਕਮ ਵਿੱਚ ਕੰਪਨੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਸਨ ਅਤੇ ਕੰਪਨੀ ਦੀ ਜਾਇਦਾਦ ਨੂੰ ਕਬਜ਼ੇ ਵਿੱਚ ਲੈਣ ਅਦਾਲਤ ਵੱਲੋਂ ਸਰਕਾਰੀ ਲਿਕੁਇਡੇਟਰ ਨਿਯੁਕਤ ਕੀਤਾ ਗਿਆ ਸੀ।

Sunder Sham Arora Sunder Sham Arora

ਇਸ ਤੋਂ ਬਾਅਦ ਆਰਸਿਲ ਨੇ ਉਕਤ ਜਾਇਦਾਦ ਨੂੰ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਅਧੀਨ ਆਪਣੇ ਕਬਜ਼ੇ ਵਿਚ ਲੈ ਲਿਆ ਸੀ ਅਤੇ ਸੰਪਤੀਆਂ ਨੂੰ ਵੇਚਣ ਦੇ ਕਈ ਯਤਨ ਕੀਤੇ।  ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਕੀਮਤ ਦਾ ਅੰਦਾਜ਼ਾ ਲਗਾਉਣ ਵਾਲਿਆਂ ਦੀ ਰਿਪੋਰਟ ਦੇ ਆਧਾਰ `ਤੇ ਆਰਸਿਲ ਵੱਲੋਂ ਦਸੰਬਰ 2018 ਵਿੱਚ ਕਰਵਾਈ ਗਈ ਪਹਿਲੀ ਈ-ਨਿਲਾਮੀ ਸਮੇਂ ਰਿਣਦਾਤਾਵਾਂ ਦੀ ਸਹਿਮਤੀ ਨਾਲ ਪਲਾਟ ਦੀ ਨਿਲਾਮੀ ਲਈ ਬੋਲੀ ਦੀ ਘੱਟੋ ਘੱਟ ਕੀਮਤ 105 ਕਰੋੜ ਰੁਪਏ ਰੱਖੀ ਗਈ ਸੀ।

ਹਾਲਾਂਕਿ, ਇਸ ਰਿਜ਼ਰਵ ਕੀਮਤ `ਤੇ ਕੋਈ ਬੋਲੀ ਨਹੀਂ ਮਿਲੀ। ਇਸ ਤੋਂ ਬਾਅਦ ਸੰਭਾਵਿਤ ਬੋਲੀਕਾਰਾਂ ਦੇ ਨਿਰਾਸ਼ਾਜਨਕ ਹੁੰਗਾਰੇ ਕਰਕੇ ਪਲਾਟ ਦੀ ਰਿਜ਼ਰਵ ਕੀਮਤ ਘਟਾ ਕੇ 95.50 ਕਰੋੜ ਰੁਪਏ ਅਤੇ ਫਿਰ 90.50 ਕਰੋੜ ਰੁਪਏ ਕਰ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ  ਆਰਸਿਲ ਦੁਆਰਾ ਫਰਵਰੀ 2020 ਵਿੱਚ 90.50 ਕਰੋੜ ਰੁਪਏ ਦੀ ਰਿਜ਼ਰਵ ਕੀਮਤ `ਤੇ ਫਿਰ ਤੋਂ ਈ-ਨਿਲਾਮੀ ਕਰਵਾਈ ਗਈ।

 ਅਰੋੜਾ ਨੇ ਦੱਸਿਆ ਕਿ ਇਸ ਈ-ਨਿਲਾਮੀ ਦੌਰਾਨ ਉਕਤ ਪਲਾਟ ਨੂੰ ਬੋਲੀ ਦੀ ਸਭ ਤੋਂ ਵੱਧ ਰਕਮ ਭਾਵ 90.56 ਕਰੋੜ ਰੁਪਏ `ਤੇ ਮੈਸਰਜ਼ ਜੀ.ਆਰ.ਜੀ. ਡਿਵੈਲਪਰਜ਼ ਐਂਡ ਪੋ੍ਰਮੋਟਰਜ਼ ਐਲ.ਐਲ.ਪੀ. ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵੇਚ ਦਿੱਤਾ ਗਿਆ। ਮੀਡੀਆ ਦੇ ਇਕ ਹਿੱਸੇ ਵਿਚ ਛਪੀਆਂ ਖ਼ਬਰਾਂ ਦੇ ਜਵਾਬ ਵਿਚ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਲਾਮੀ ਪ੍ਰਕਿਰਿਆ ਵਿਚ ਕਿਸੇ ਸ਼ੱਕ ਦੀ ਕੋਈ ਭਿਣਕ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਈ-ਨਿਲਾਮੀ ਵਿੱਚ ਸਰਕਾਰ ਅਤੇ ਪੀ.ਐਸ.ਆਈ.ਈ.ਸੀ. ਦੀ ਕੋਈ ਭੂਮਿਕਾ ਨਹੀਂ ਹੈ ਅਤੇ ਇਹ ਨਿਲਾਮੀ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਆਰ.ਬੀ.ਆਈ. ਨਾਲ ਰਜਿਸਟਰਡ ਏਜੰਸੀ ਵੱਲੋਂ ਕਰਵਾਈ ਗਈ ਸੀ। 

ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਰਸਿਲ ਨਾਲ 14.12.2020 ਨੂੰ ਹੋਇਆ ਸਮਝੌਤਾ ਅਤੇ ਨੀਲਾਮੀ ਖਰੀਦਦਾਰ ਦਾ ਪ੍ਰਬੰਧ, ਕਾਰਪੋਰੇਸ਼ਨ ਦੇ ਪੈਨਲ `ਤੇ ਨਾਮਵਰ ਸੀਨੀਅਰ ਵਕੀਲ ਸ੍ਰੀਮਤੀ ਮੁਨੀਸ਼ਾ ਗਾਂਧੀ ਦੀ ਸਲਾਹ ਲੈਣ ਤੋਂ ਬਾਅਦ ਪੀ.ਐਸ.ਆਈ.ਈ.ਸੀ. ਵੱਲੋਂ ਕੀਤਾ ਗਿਆ ਤਾਂ ਜੋ ਨਾਜਾਇਜ਼ ਵਾਧੇ ਆਦਿ  ਦੇ ਕਾਰਨ ਆਰਸਿਲ ਕੋਲ ਦਾਇਰ ਦਾਅਵੇ ਤੋਂ ਹੋਣ ਵਾਲੇ ਬਕਾਏ ਦੀ ਵਸੂਲੀ ਦੇ ਸਬੰਧ ਵਿੱਚ ਰਾਜ ਸਰਕਾਰ /ਪੀ.ਐਸ.ਆਈ.ਈ.ਸੀ. ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਤੋਂ ਇਲਾਵਾ, ਮੰਤਰੀ ਨੇ ਰਾਜ ਸਰਕਾਰ / ਪੀਐਸਆਈਈਸੀ ਨੂੰ ਕੋਈ ਵਿੱਤੀ ਨੁਕਸਾਨ ਹੋਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਇਨ੍ਹਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਕਿਉਂ ਕਿ ਜਾਇਦਾਦ ਦੀ ਮਲਕੀਅਤ ਅਤੇ ਕਬਜ਼ਾ ਅਜੇ ਆਰਸਿਲ ਕੋਲ ਹੈ।

ਪੀਐਸਆਈਈਸੀ ਨੇ ਨਿਲਾਮੀ ਖਰੀਦਦਾਰ ਦੇ ਹੱਕ ਵਿੱਚ ਜਾਇਦਾਦ ਦੇ ਤਬਾਦਲੇ ਦੇ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਹੈ। ਅਸਲ ਵਿੱਚ ਆਪਣੇ ਵਿੱਤੀ ਹਿੱਤਾਂ ਦੀ ਰਾਖੀ ਲਈ ਪੀਐਸਆਈਈਸੀ ਨੇ ਆਰਸਿਲ ਅਤੇ ਨਿਲਾਮੀ ਖਰੀਦਦਾਰ ਨੂੰ ਸਪਸ਼ਟ ਤੌਰ `ਤੇ ਦੱਸਿਆ ਹੈ ਕਿ ਵਿੱਤ ਵਿਭਾਗ,ਪੰਜਾਬ ਸਰਕਾਰ ਦੁਆਰਾ ਮਾਮਲੇ ਸਬੰਧੀ ਫੈਸਲੇ ਤੋਂ ਬਾਅਦ ਹੀ ਤਬਾਦਲੇ ਲਈ ਐਨਓਸੀ ਮੁਹੱਈਆ ਕਰਵਾਇਆ ਜਾਵੇਗਾ। ਵਿੱਤ ਵਿਭਾਗ ਦੀ ਸਲਾਹ ਤੋਂ ਬਾਅਦ ਇਸ ਮਾਮਲੇ ਵਿੱਚ ਢੁਕਵਾਂ ਫੈਸਲਾ ਲਿਆ ਜਾਵੇਗਾ ਅਤੇ ਮਾਨਯੋਗ ਅਦਾਲਤ ਅੱਗੇ ਤੱਥਾਂ ਸਮੇਤ ਸਥਿਤੀ ਨੂੰ ਪੇਸ਼ ਕੀਤਾ ਜਾਵੇਗਾ। ਮੌਜੂਦਾ ਸਮੇਂ ਇਹ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement