ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ 'ਆਪ' 'ਚ ਸ਼ਾਮਲ
Published : Jul 29, 2021, 6:49 pm IST
Updated : Jul 29, 2021, 7:11 pm IST
SHARE ARTICLE
Former mayor of Hoshiarpur Bobby Chaudhary joined AAP along with his associates
Former mayor of Hoshiarpur Bobby Chaudhary joined AAP along with his associates

'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਕੀਤਾ ਸਵਾਗਤ

ਚੰਡੀਗੜ: ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐਮ.ਪੀ ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।  ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ 'ਆਪ' 'ਚ ਸ਼ਾਮਲ ਹੋ ਗਏ।

AAPFormer mayor of Hoshiarpur Bobby Chaudhary joined AAP along with his associates

ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ।

AAPFormer mayor of Hoshiarpur Bobby Chaudhary joined AAP along with his associates

ਹਰਪਾਲ ਸਿੰਘ ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।  ਬੱਬੀ ਚੌਧਰੀ ਦਾ ਪਰਿਵਾਰ ਦੁਆਬਾ ਖੇਤਰ ਦਾ ਸਤਿਕਾਰਤ ਪਰਿਵਾਰ ਹੈ। ਉਨਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ ਦੋ ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਤੇ ਸੰਸਦ ਮੈਂਬਰ ਰਹਿ ਚੁੱਕੇ ਹਨ।  

Harpal CheemaHarpal Cheema

ਬੱਬੀ ਚੌਧਰੀ ਨੇ ਕਿਹਾ ਕਿ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨਾਂ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement