ਖੇਤੀ ਵਿਰੋਧੀ ਕਾਨੂੰਨਾਂ 'ਤੇ ਸੰਸਦ 'ਚ ਬਹਿਸ ਤੋਂ ਭੱਜ ਰਹੀ ਹੈ ਮੋਦੀ ਸਰਕਾਰ: ਭਗਵੰਤ ਮਾਨ
Published : Jul 29, 2021, 5:07 pm IST
Updated : Jul 29, 2021, 5:07 pm IST
SHARE ARTICLE
Bhagwant Mann
Bhagwant Mann

ਮਾਨ ਨੇ ਕਿਸਾਨਾਂ ਦੀ ਆਵਾਜ਼ ਬਣਦਿਆਂ ਸੰਸਦ ਵਿੱਚ ਲਗਾਤਰ ਅੱਠਵੀਂ ਵਾਰ ਪੇਸ਼ ਕੀਤਾ 'ਕੰਮ ਰੋਕੂ ਮਤਾ'

ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਮੁੱਦੇ 'ਕਾਲ਼ੇ ਤਿੰਨ ਖੇਤੀ ਕਾਨੂੰਨਾਂ' ਬਾਰੇ ਸੰਸਦ ਵਿੱਚ ਬਹਿਸ ਕਰਾਉਣ ਤੋਂ ਭੱਜ ਰਹੀ ਹੈ ਤਾਂ ਕਿ ਦੇਸ਼ ਅਤੇ ਦੁਨੀਆਂ ਸਾਹਮਣੇ ਮੋਦੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਨਾ ਹੋਵੇ। ਇਸੇ ਲਈ 'ਆਪ' ਵੱਲੋਂ ਸੰਸਦ ਵਿੱਚ ਖੇਤੀ ਕਾਨੂੰਨਾਂ 'ਤੇ ਬਹਿਸ ਕਰਨ ਲਈ ਪੇਸ਼ ਕੀਤੇ ਜਾਂਦੇ 'ਕੰਮ ਰੋਕੂ ਮਤੇ' ਨੂੰ ਜਾਝਬੁੱਝ ਕੇ ਅਪ੍ਰਵਾਨ ਕੀਤਾ ਜਾਂਦਾ ਹੈ।

Farmers Protest Farmers Protest

ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਵਿਚਾਰ ਚਰਚਾ ਹੋਣ 'ਤੇ ਦੇਸ਼ ਦੇ ਲੋਕਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਛੁਪੇ 'ਇਸ ਸੱਚ'  ਦਾ ਪਤਾ ਲੱਗ ਜਾਵੇਗਾ ਕਿ ਕਿਸ ਤਰਾਂ ਮੋਦੀ ਸਰਕਾਰ ਦੇਸ਼ ਦੀ ਜ਼ਮੀਨ ਅਤੇ ਆਨਾਜ ਆਪਣੇ ਆਕਾ ਕਾਰਪੋਰੇਟਰਾਂ ਦੇ ਹਵਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਅੰਨਦਾਤਾ ਦੀ ਆਵਾਜ਼ ਬਣਦਿਆਂ ਵੀਰਵਾਰ ਨੂੰ ਸੰਸਦ ਵਿੱਚ ਲਗਾਤਰ ਅੱਠਵੀਂ ਵਾਰ 'ਕੰਮ ਰੋਕੂ ਮਤਾ' ਪੇਸ਼ ਕੀਤਾ।

PM Narendra ModiPM Narendra Modi

ਇਸ ਸਮੇਂ ਮਾਨ ਨੇ ਕਿਹਾ ਕਿ ਸੰਸਦ ਦੇ ਦੋਵੇਂ ਸਦਨਾਂ ਵਿੱਚ ਆਪ ਵੱਲੋਂ ਖੇਤੀ ਬਿਲਾਂ ਬਾਰੇ ਬਹਿਸ ਕਰਾਉਣ ਦੀ ਗੱਲ ਜ਼ੋਰ ਸ਼ੋਰ ਚੁੱਕੀ ਜਾਂਦੀ ਹੈ, ਪਰ ਮੋਦੀ ਸਰਕਾਰ ਖੇਤੀ ਕਾਨੂੰਨਾਂ ਬਾਰੇ ਨਾ ਕੁੱਝ ਬੋਲ ਰਹੀ ਹੈ ਅਤੇ ਨਾ ਕੁੱਝ ਸੁਣ ਰਹੀ। ਸਗੋਂ ਸੰਸਦ ਵਿੱਚ ਹੰਗਾਮੇ ਦੌਰਾਨ ਹੋਰ ਬਿੱਲ ਪਾਸ ਕਰਕੇ ਰਾਜਾਂ ਅਤੇ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ।

GSTGST

'ਆਪ' ਸੰਸਦ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮੰਗ ਅਨੁਸਾਰ ਨਰਿੰਦਰ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਤਾਂ ਕੀ ਲੈਣੇ ਸੀ, ਉਲਟਾ ਚੌਥਾ 'ਬਿਜਲੀ ਸੋਧ ਬਿੱਲ 2021' ਸੰਸਦ 'ਚ ਲਿਆ ਕੇ ਕਿਸਾਨਾਂ, ਮਜ਼ਦੂਰਾਂ ਅਤੇ ਰਾਜਾਂ 'ਤੇ ਹੋਰ ਡਾਕਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਰਾਜਾਂ ਨੂੰ ਭਿਖਾਰੀ ਬਣਾਇਆ ਜਾਵੇਗਾ ਕਿਉਂਕਿ ਪਹਿਲਾਂ ਹੀ ਜੀ.ਐਸ.ਟੀ ਪ੍ਰਣਾਲੀ ਲਾਗੂ ਕਰਕੇ ਮੋਦੀ ਸਰਕਾਰ ਨੇ ਰਾਜਾਂ ਨੂੰ ਕੇਂਦਰ ਤੋਂ ਪੈਸੇ ਮੰਗਣ ਵਾਲੇ ਭਿਖਾਰੀ ਬਣਾ ਦਿੱਤਾ ਹੈ।

ElectricityElectricity

ਇੰਝ ਵੀ ਬਿਜਲੀ ਸੋਧ ਬਿੱਲ ਰਾਹੀਂ ਰਾਜਾਂ ਤੋਂ ਬਿਜਲੀ ਖੋਹ ਕੇ ਬਾਅਦ ਵਿੱਚ ਰਾਜਾਂ ਨੂੰ ਬਿਜਲੀ ਲਈ ਭਿਖਾਰੀ ਬਣਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜਿਵੇਂ ਰਾਜਾਂ ਕੋਲੋਂ ਜ਼ਮੀਨ ਅਤੇ ਬਿਜਲੀ ਜਬਰਨ ਖੋਹ ਰਹੀ ਹੈ, ਉਸ ਨਾਲ ਦੇਸ਼ ਵਿੱਚੋਂ ਫੈਡਰਲ ਢਾਂਚਾ ਹੀ ਖ਼ਤਮ ਹੋ ਜਾਵੇਗਾ ਅਤੇ ਸੱਤਾ ਦਾ ਕੇਂਦਰੀਕਰਨ ਹੋਣ ਨਾਲ ਤਾਨਾਸ਼ਾਹੀ ਹੋਰ ਵਧੇਗੀ।

Bhagwant MannBhagwant Mann

ਉਨਾਂ ਕਿਹਾ ਕਿ ਅਮਰੀਕਾ ਜਿਹੇ ਦੇਸ਼ ਵਿੱਚ ਵੀ ਲੋਕਾਂ ਦੀ ਆਵਾਜ਼ ਸੁਣੀ ਅਤੇ ਪ੍ਰਵਾਨ ਕੀਤੀ ਜਾਂਦੀ ਹੈ, ਪਰ ਵਿਸ਼ਵ ਦੇ ਵੱਡੇ ਲੋਕਤੰਤਰਿਕ ਦੇਸ਼ ਦੀ ਅੰਨੀ ਤੇ ਬੋਲੀ ਸਰਕਾਰ ਨਾ ਤਾਂ ਸੜਕਾਂ 'ਤੇ ਬੈਠੇ ਕਿਸਾਨਾਂ ਨੂੰ ਦੇਖ ਰਹੀ ਹੈ ਅਤੇ ਨਾ ਹੀ ਸੰਸਦ ਵਿੱਚ ਲੋਕਾਂ ਦੇ ਚੁੱਣੇ ਹੋਏ ਪ੍ਰਤੀਨਿਧੀਆਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਹਿਸ ਕਰਾਉਣ ਦੀ ਚੁੱਕੀ ਜਾਂਦੀ ਆਵਾਜ਼ ਸੁਣ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement