ਨਵਜੋਤ ਸਿੱਧੂ ਦਾ ਵੱਡਾ ਬਿਆਨ, SYL ਮੁੱਦੇ ਵਾਂਗ ਖੇਤੀ ਕਾਨੂੰਨ ਵੀ ਸਿਰੇ ਤੋਂ ਨਕਾਰ ਦੇਣ ਕੈਪਟਨ
Published : Jul 29, 2021, 4:04 pm IST
Updated : Jul 29, 2021, 4:04 pm IST
SHARE ARTICLE
Navjot Sidhu
Navjot Sidhu

ਬਿਜਲੀ ਦੇ ਸਮਝੌਤੇ ਵੀ ਰੱਦ ਹੋਣੇ ਚਾਹੀਦੇ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਕਾਰਨ ਬਾਦਲ ਸਰਕਾਰ ਵੱਲੋਂ ਕੀਤੇ ਹੋਏ ਬਿਜਲੀ ਖਰੀਦ ਸਮਝੌਤੇ ਹਨ।

ਜਲੰਧਰ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ ਜਲੰਧਰ ਪਹੁੰਚੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਾਰੇ ਛੇ ਵਿਧਾਇਕ ਕਾਂਗਰਸ ਭਵਨ ਪਹੁੰਚੇ ਹੋਏ ਸਨ। ਆਪਣੇ ਭਾਸ਼ਣ ਵਿੱਚ ਕਾਂਗਰਸੀ ਵਰਕਰਾਂ ਨੂੰ ਉਤਸ਼ਾਹਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜੋ ਵੀ ਹਨ, ਇਹਨਾਂ ਵਰਕਰਾਂ ਦੀ ਬਦੌਲਤ ਹਨ।

Navjot Sidhu Navjot Sidhu

ਇਸ ਤੋਂ ਪਹਿਲਾਂ ਜਿਵੇਂ ਹੀ ਸਿੱਧੂ ਕਾਂਗਰਸ ਦੀ ਇਮਾਰਤ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਮਿਲਣ ਲਈ ਨੇਤਾਵਾਂ ਅਤੇ ਵਰਕਰਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਨਵਜੋਤ ਸਿੱਧੂ ਨੂੰ ਮਿਲਣ ਲਈ ਹਫੜਾ ਦਫੜੀ ਮਚ ਗਈ। ਹਾਲਾਂਕਿ ਸਿੱਧੂ ਸ਼ੁਰੂਆਤ ਵਿਚ ਸਿਰਫ ਕੁਝ ਚੁਣੇ ਲੋਕਾਂ ਨੂੰ ਮਿਲ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ, ਵਿਧਾਇਕ ਪਰਗਟ ਸਿੰਘ ਵੀ ਮੌਜੂਦ ਸਨ। 

Farmers Protest Farmers Protest

ਇਸੇ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਨੇ ਜੋਸ਼ ਨਾਲ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਟੇਟ ਦੇ ਅਧਿਕਾਰਾਂ ਦੀ ਵਰਤੋਂ ਕਰ ਰਹੀ ਹੈ। ਐਗਰੀਕਲਚਰ ਇਕ ਸਟੇਟ ਸਬਜੈਕਟ ਹੈ, ਉਸ ਦੇ ਉੱਪਰ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ।

PM Narendra ModiPM Narendra Modi

ਕੇਂਦਰ ਸਰਕਾਰ ਦੇ ਖੇਤੀਬਾੜੀ ਸੁਧਾਰ ਕਾਨੂੰਨਾਂ ਬਾਰੇ ਸਿੱਧੂ ਨੇ ਕਿਹਾ ਕਿ ਇਹ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਹਨ। ਖੇਤੀਬਾੜੀ ਇੱਕ ਰਾਜ ਦਾ ਵਿਸ਼ਾ ਹੈ, ਵਪਾਰ ਦੀ ਆੜ ਵਿਚ ਸੂਬਾ ਸਰਕਾਰ ਦੇ ਅਧਿਕਾਰ ਖੋਹ ਲਏ ਗਏ ਹਨ। ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਉਹ ਖੇਤੀਬਾੜੀ ਕਾਨੂੰਨ ਵਿਚ ਸੋਧ ਨਾ ਕਰਵਾਉਣ ਜਾਂ ਕਰਨ, ਬਲਕਿ ਐਸਵਾਈਐਲ ਦੀ ਤਰ੍ਹਾਂ ਸਟੈਂਡ ਲੈ ਕੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦੇਣ।

Captain Amarinder Singh Captain Amarinder Singh

ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਿਜਲੀ ਦੇ ਸਮਝੌਤੇ ਵੀ ਰੱਦ ਹੋਣੇ ਚਾਹੀਦੇ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਕਾਰਨ ਬਾਦਲ ਸਰਕਾਰ ਵੱਲੋਂ ਕੀਤੇ ਹੋਏ ਬਿਜਲੀ ਖਰੀਦ ਸਮਝੌਤੇ ਹਨ। ਸਿੱਧੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਬਿਜਲੀ ਮਾਡਲ ਦੀ ਵੀ ਅਲੋਚਨਾ ਕੀਤੀ।ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪੱਛੜੇ ਵਰਗ, ਬੀਪੀਐਲ ਪਰਿਵਾਰਾਂ ਆਦਿ ਨੂੰ 10 ਹਜ਼ਾਰ ਕਰੋੜ ਦੀ ਸਬਸਿਡੀ ਦਿੰਦੀ ਹੈ। ਇਸ ਦੇ ਉਲਟ, ਦਿੱਲੀ ਸਿਰਫ਼ 1700 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ। ਪੰਜਾਬ ਵਿਚ ਉਦਯੋਗਿਕ ਅਤੇ ਵਪਾਰਕ ਬਿਜਲੀ ਦਿੱਲੀ ਨਾਲੋਂ ਸਸਤੀ ਹੈ।

ElectricityElectricity

ਪਾਵਰਕਾਮ ਰਾਹੀਂ ਪੰਜਾਬ ਲੋਕਾਂ ਨੂੰ ਰੁਜ਼ਗਾਰ ਵੀ ਦੇ ਰਿਹਾ ਹੈ। ਦਿੱਲੀ ਵਿਚ ਬਿਜਲੀ ਦਾ ਕੋਈ ਉਤਪਾਦਨ ਨਹੀਂ ਹੈ ਤਾਂ ਰੁਜ਼ਗਾਰ ਵੀ ਨਹੀਂ ਮਿਲਦਾ। ਇਹ ਸਪੱਸ਼ਟ ਹੈ ਕਿ ਪੰਜਾਬ ਵਿਚ ਘਰੇਲੂ ਖ਼ਪਤਕਾਰ ਮਹਿੰਗੀ ਬਿਜਲੀ ਕਾਰਨ ਪ੍ਰੇਸ਼ਾਨ ਹਨ। ਖਾਸ ਗੱਲ ਇਹ ਹੈ ਕਿ ਸਿੱਧੂ ਨੇ ਇਸ ਦੌਰਾਨ ਆਪਣੀ ਗੱਲ ਰੱਖੀ ਪਰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।

Navjot Sidhu Navjot Sidhu

ਸਿੱਧੂ ਨੇ ਕਿਹਾ ਕਿ ਪ੍ਰਧਾਨ ਬਣਨ ਤੋਂ ਬਾਅਦ ਉਹ ਮੁੱਖ ਮੰਤਰੀ ਨੂੰ ਮਿਲੇ ਸਨ। ਹਾਈ ਕਮਾਨ ਦੇ 18 ਨੁਕਤਿਆਂ ਵਿਚੋਂ 5 ਨੁਕਤੇ ਉਹਨਾਂ ਨੂੰ ਦੇ ਦਿੱਤੇ ਗਏ ਹਨ। ਇਨ੍ਹਾਂ ਵਿਚ, ਨਸ਼ਾ ਤਸਕਰਾਂ ਅਤੇ ਲਾਲ ਬੱਤੀ ਵਾਲੀ ਸਫੈਦ ਗੱਡੀ ਵਿਚ ਗਲਤ ਕੰਮ ਕਰਨ ਵਾਲਿਆਂ ਦੀਆਂ ਪੋਲਾਂ ਖੋਲ੍ਹਣ ਨੂੰ ਕਿਹਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿਚ ਹੜਤਾਲ 'ਤੇ ਬੈਠੇ ਸਰਕਾਰੀ ਕਰਮਚਾਰੀਆਂ ਨਾਲ ਗੱਲਬਾਤ ਕਰਨ ਅਤੇ ਦਿਲਾਂ ਦੇ ਦਰਵਾਜ਼ੇ ਖੋਲ੍ਹਣ ਲਈ ਕਿਹਾ ਗਿਆ ਹੈ। ਕੈਪਟਨ ਤੋਂ ਇਹਨਾਂ ਮੁੱਦਿਆਂ ‘ਤੇ ਸੂਬੇ ਦੀ ਵਿੱਤੀ ਸਥਿਤੀ ਦੇ ਅਨੁਸਾਰ ਫੈਸਲਾ ਲੈਣ ਦੀ ਮੰਗ ਕੀਤੀ ਗਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement