ਸੁਖਜਿੰਦਰ ਰੰਧਾਵਾ ਵੱਲੋਂ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ DAP ਦੀ ਵੰਡ ਤੁਰੰਤ ਕਰਨ ਦੀ ਅਪੀਲ
Published : Jul 29, 2021, 4:47 pm IST
Updated : Jul 29, 2021, 4:47 pm IST
SHARE ARTICLE
Sukhjinder Singh Randhawa
Sukhjinder Singh Randhawa

2.5 ਲੱਖ ਮੀਟਰਕ ਟਨ DAP ਦੀ ਵੰਡ ਤੁਰੰਤ ਕਰਨ ਦੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ। ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਕਿ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਇਆ ਜਾ ਸਕੇ।

randSukhjinder Singh Randhawa

ਰੰਧਾਵਾ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿਚ ਮਾਂਡਵੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਤਰਾਲਾ ਵੱਲੋਂ ਖਾਦਾਂ ਦੀ ਢੁਕਵੀਂ ਵੰਡ ਲਈ ਅਗਾਊਂ ਹੀ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਇਸ ਦੀ ਕਮੀ ਕਰਕੇ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੰਤਰਾਲਾ ਦੇਸ਼ ਭਰ ਦੇ ਸਮੂਹ ਸੂਬਿਆਂ ਨੂੰ ਡੀ.ਏ.ਪੀ. ਦੀ ਲੋੜੀਂਦੀ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਨੂੰ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਸਮੇਂ ਸਿਰ ਕਰਨ ਦਾ ਭਰੋਸਾ ਦਿੱਤਾ।

Sukhjinder Singh RandhawaSukhjinder Singh Randhawa

 ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਸ. ਰੰਧਾਵਾ ਨੇ ਉਨ੍ਹਾਂ ਨੂੰ ਮਾਰਫੈੱਡ ਅਤੇ ਮਿਲਕਫੈੱਡ ਦੀਆਂ ਵਸਤਾਂ ਦੀ ਟੋਕਰੀ ਵੀ ਸ਼ੁਕਰਾਨੇ ਵਜੋਂ ਭੇਟ ਕੀਤੀ। ਰੰਧਾਵਾ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਐਮ.ਡੀ. ਮਾਰਕਫੈੱਡ ਸ੍ਰੀ ਵਰੁਣ ਰੂਜਮ ਤੋਂ ਇਲਾਵਾ ਓ.ਐਸ.ਡੀ. (ਐਫ) ਮਾਰਕਫੈੱਡ ਸ੍ਰੀ ਗਗਨ ਵਾਲੀਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement