
ਲੋਕਾਂ ਦੇ ਘਰਾਂ ‘ਚ ਕੰਮ ਕਰਕੇ ਗੁਜ਼ਾਰਾ ਕਰਦੀ ਹੈ ਮਾਂ
ਮੁਕਤਸਰ ਸਾਹਿਬ ( ਸੋਨੂੰ ਖੇੜਾ) ਮਲੋਟ ਦੇ ਅਜੀਤ ਸਿੰਘ ਨਗਰ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਜਗਸੀਰ ਸਿੰਘ ਦੀ ਨਸ਼ੇ ਦਾ ਉਵਰ ਡੋਜ਼ ਨਾਲ ਮੌਤ ਹੋ ਗਈ। ਜਗਸੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
The only brother of three sisters died of a drug overdose
ਮ੍ਰਿਤਕ ਦੇ ਪਿਤਾ ਦੀ ਕੋਰੋਨਾ ਸਮੇਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਗਸੀਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਟਰੱਕ ਡਰਾਈਵਰ ਸੀ। ਮ੍ਰਿਤਕ ਦੀ ਮਾਂ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਗੁਜਾਰਾ ਕਰਦੀ ਹੈ ਅਤੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਹੈ। ਪਰਿਵਾਰ ਦਾ ਕਹਿਣਾ ਸੀ ਕਿ ਪੁਲਿਸ ਦੀ ਖੱਜਲ ਖੁਵਾਰੀ ਤੋਂ ਬਚਣ ਲਈ ਉਨਾਂ ਨੂੰ ਬਿਨਾਂ ਪੁਲਿਸ ਕਾਰਵਾਈ ਕਰਵਾਏ ਸਸਕਾਰ ਕਰਨਾ ਪਿਆ।
The only brother of three sisters died of a drug overdose
ਮ੍ਰਿਤਕ ਜਗਸੀਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨਾਂ ਬੇਟੇ ਦਾ ਨਸ਼ਾ ਛੁਡਾਉਣ ਲਈ ਬੜੇ ਯਤਨ ਕੀਤੇ। ਪਰ ਸਫਲ ਨਹੀਂ ਹੋ ਪਾਏ ਤੇ ਬੀਤੇ ਦਿਨੀਂ ਚਿੱਟੇ ਦਾ ਟੀਕਾ ਲਾਉਣ ਕਾਰਨ ਜਗਸੀਰ ਨੂੰ ਓਵਰ ਡੋਜ਼ ਕਾਰਨ ਮੌਤ ਹੋ ਗਈ।
The only brother of three sisters died of a drug overdose
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਮਲੋਟ ਵਿਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ ਪਰ ਸਰਕਾਰ ਨੇ ਸਿਰਫ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਨਸ਼ਾ ਖ਼ਤਮ ਹੋਣ ਦੀ ਬਜਾਏ ਦਿਨੋ ਦਿਨ ਵੱਧ ਰਿਹਾ ਹੈ। ਪਰਿਵਾਰ ਨੇ ਸਰਕਾਰ ਅਤੇ ਪੁਲਿਸ ਨੂੰ ਜਾਗਣ ਦੀ ਅਪੀਲ ਕੀਤੀ ਹੈ ਕਿ ਤਾਂ ਕਿ ਨੌਜਵਾਨਾ ਨੂੰ ਨਸ਼ੇ ਦੀ ਦਲ ਦਲ ਚੋਂ ਕੱਢਿਆ ਜਾਵੇ।
The only brother of three sisters died of a drug overdose