
ਪਿਛਲੇ ਢਾਈ- ਤਿੰਨ ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਕਿਸਾਨੀ ਸੰਘਰਸ਼ 'ਚ ਸੀ ਡਟਿਆ
ਭੂੰਦੜ: ਪਿਛਲੇ ਅੱਠ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ।
Farmers
ਇਸ ਦੌਰਾਨ ਮੋਰਚੇ ਤੋਂ ਵਾਪਸ ਪਰਤੇ ਇਕ ਹੋਰ ਕਿਸਾਨ (Farmer) ਦੀ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਿਸਾਨ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਹਲਕਾ ਸਰਦੂਲਗੜ੍ਹ ਦੇ ਪਿੰਡ ਭੂੰਦੜ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਿਸਾਨ ਪਿਛਲੇ ਢਾਈ- ਤਿੰਨ ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਿਆ ਹੋਇਆ ਸੀ ਪਰ ਪੇਟ ਵਿਚ ਇਨਫੈਕਸ਼ਨ ਹੋਣ ਕਾਰਨ ਉਹ ਵਾਪਸ ਪਿੰਡ ਆ ਗਿਆ ਸੀ ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।