ਥਾਣਾ ਲੋਪੋਕੇ ਦਾ ਐਡੀਸ਼ਨਲ SHO ਗ੍ਰਿਫ਼ਤਾਰ, 10 ਲੱਖ ਦੀ ਪ੍ਰੋਟੈਕਸ਼ਨ ਮਨੀ ਹੋਈ ਕਾਬੂ
Published : Jul 29, 2022, 1:11 pm IST
Updated : Jul 29, 2022, 1:11 pm IST
SHARE ARTICLE
 narinder Singh
narinder Singh

STF ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ

 

ਮੋਗਾ - ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਥਾਣਾ ਲੋਪੋਕੇ ਦੇ ਵਧੀਕ ਐਸ.ਐਚ.ਓ. ਨੂੰ ਗ੍ਰਿਫ਼ਤਾਰ ਕੀਤਾ ਹੈ। ਅਰੋਪੀ ਨੇ ਨਸ਼ਾ ਤਸਕਰਾਂ ਤੋਂ 10 ਲੱਖ ਰੁਪਏ ਪ੍ਰੋਟਕਸ਼ਨ ਮਨੀ ਦੇ ਤੌਰ 'ਤੇ ਲੈ ਰੱਖੇ ਸਨ। ਮੁਲਜ਼ਮ ਐਡੀਸ਼ਨਲ ਐਸਐਚਓ ਦੀ ਪਛਾਣ ਐਸਆਈ ਨਰਿੰਦਰ ਸਿੰਘ ਵਜੋਂ ਹੋਈ ਹੈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ STF ਪੁਲਿਸ ਨਸ਼ਾ ਤਸਕਰ ਨੂੰ ਫੜਨ ਲਈ ਉਸਦੇ ਘਰ ਪਹੁੰਚੀ। ਪ੍ਰਾਪਤ ਜਾਣਕਾਰੀ ਅਨੁਸਾਰ ਐਸਟੀਐਫ ਨੇ ਦੋ ਦਿਨ ਪਹਿਲਾਂ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡਾਂ ਵਿਚ ਕਾਰਵਾਈ ਕਰਦਿਆਂ ਦੋ ਸਮੱਗਲਰਾਂ ਨੂੰ ਕਾਬੂ ਕੀਤਾ ਸੀ। ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ STF ਲਗਾਤਾਰ ਛਾਪੇਮਾਰੀ ਕਰ ਰਹੀ ਸੀ।

Arrest Arrest

ਪੁਲਿਸ ਸੁਰਮੁੱਖ ਸਿੰਘ ਅਤੇ ਦਿਲਬਾਗ ਸਿੰਘ ਬੱਗੋ ਦੇ ਘਰ ਵੀ ਪਹੁੰਚੀ ਸੀ। ਸੁਰਮੁੱਖ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਪੁਲਸ ਨੂੰ ਦੇਖ ਕੇ ਕਿਹਾ, ਉਸ ਨੇ ਪ੍ਰੋਟੈਕਸ਼ਨ ਮਨੀ ਦੇ ਦਿੱਤੀ ਹੈ, ਫਿਰ ਤੁਸੀਂ ਕਿਉਂ ਆਏ ਹੋ। ਐਸਟੀਐਫ ਨੇ ਫਿਰ ਸੁਰਮੁੱਖ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਸੁਰਮੁਖ ਨੇ ਐਸਟੀਐਫ ਨੂੰ ਦੱਸਿਆ ਕਿ ਮਈ ਮਹੀਨੇ ਵਿੱਚ ਉਸ ਨੇ ਥਾਣਾ ਲੋਪੋਕੇ ਦੇ ਐਡੀਸ਼ਨਲ ਐਸਐਚਓ ਨਰਿੰਦਰ ਸਿੰਘ ਨੂੰ ਪ੍ਰੋਟੈਕਸ਼ਨ ਮਨੀ ਵਜੋਂ 10 ਲੱਖ ਰੁਪਏ ਦਿੱਤੇ ਸਨ ਤਾਂ ਜੋ ਪੁਲਿਸ ਉਸ ਨੂੰ ਵਾਰ-ਵਾਰ ਤੰਗ ਨਾ ਕਰੇ। ਇਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਨਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

Corruption Corruption

ਸੁਰਮੁੱਖ ਸਿੰਘ ਅਤੇ ਦਿਲਬਾਗ ਸਿੰਘ ਉਹੀ ਸਮੱਗਲਰ ਹਨ, ਜੋ ਪਾਕਿਸਤਾਨ ਤੋਂ ਨਸ਼ਿਆਂ ਦੇ ਨਾਲ-ਨਾਲ ਹਥਿਆਰ ਵੀ ਲਿਆਉਂਦੇ ਸਨ। ਤਸਕਰਾਂ ਵੱਲੋਂ ਪਾਕਿਸਤਾਨ ਤੋਂ ਆਈਈਡੀ ਦੀਆਂ ਚਾਰ ਖੇਪਾਂ ਲਿਆਂਦੀਆਂ ਗਈਆਂ ਸਨ, ਜਿਨ੍ਹਾਂ ਵਿਚੋਂ ਤਿੰਨ ਪੰਜਾਬ ਪੁਲਿਸ ਨੇ ਬਰਾਮਦ ਕਰ ਲਈਆਂ ਹਨ ਅਤੇ ਚੌਥੇ ਆਈਈਡੀ ਦਾ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਧਮਾਕਾ ਕਰ ਦਿੱਤਾ ਗਿਆ ਸੀ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement