
ਕ੍ਰੇਨ ਡਰਾਈਵਰ ਦਾ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ
ਬਟਾਲਾ : ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲਿਆਂ ਮੌਤਾਂ ਦੀਆਂ ਖਬਰਾਂ ਆਉਂਦੀਆਂ ਹਨ। ਇਸ ਤਰ੍ਹਾਂ ਹੀ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਕਸਬਾ ਧਿਆਨਪੁਰ ਤੋਂ ਖ਼ਬਰ ਮਿਲੀ ਹੈ ਕਿ ਉਥੇ ਰਹਿੰਦੇ 22 ਸਾਲ ਦੇ ਨੌਜਵਾਨ ਦਿਲਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਨਸ਼ੇ ਦਾ ਆਦਿ ਸੀ ਅਤੇ ਅੱਜ ਉਸਦੀ ਖੇਤਾਂ 'ਚ ਬਣੇ ਇਕ ਟਿਊਬਵੈਲ ਤੋਂ ਲਾਸ਼ ਮਿਲੀ।
photo
ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਅਧਕਾਰੀਆਂ ਦਾ ਕਹਿਣਾ ਹੈ ਉਹਨਾਂ ਵਲੋਂ ਮਾਮਲੇ ਦੀ ਜਾਂਚ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮ੍ਰਿਤਕ ਨੌਜਵਾਨ ਦੀ ਮਾਂ ਅਤੇ ਹੋਰ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਬੇਟਾ ਕ੍ਰੇਨ ਡਰਾਈਵਰ ਦਾ ਕੰਮ ਲਈ ਕਸਬੇ ਤੋਂ ਬਾਹਰ ਗਿਆ ਸੀ ਅਤੇ ਬੀਤੀ ਰਾਤ ਹੀ ਕਰੀਬ ਦੋ ਮਹੀਨੇ ਬਾਅਦ ਘਰ ਵਾਪਸ ਆਇਆ।
photo
ਅੱਜ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਨਜ਼ਦੀਕ ਇਕ ਟਿਊਬਵੈਲ 'ਤੇ ਦਿਲਪ੍ਰੀਤ ਸਿੰਘ ਨਸ਼ੇ ਦੇ ਇੰਜੈਕਸ਼ਨ ਲੈਣ ਕਾਰਨ ਬੇਹੋਸ਼ ਹੋਇਆ ਮਿਲਿਆ। ਉਸ ਦਾ ਇਲਾਜ ਕਰਵਾਉਣ ਲਈ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਮ੍ਰਿਤਕ ਦੀ ਮਾਂ ਨੇ ਰੋਂਦੇ ਕੁਰਲਾਉਂਦੇ ਹੋਏ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਕਾਰਨ ਇਸ ਮੌਤ ਦੇ ਕਾਰੋਬਾਰ ਨੂੰ ਬੰਦ ਕੀਤਾ ਜਾਵੇ ਤਾਂ ਜੋ ਨੌਜਵਾਨ ਬਚ ਸਕਣ।
photo
ਉਥੇ ਹੀ ਮੌਕੇ 'ਤੇ ਪਹੁੰਚੇ ਡੀਐਸਪੀ ਸਰਵਜੀਤ ਸਿੰਘ ਦਾ ਕਹਿਣਾ ਸੀ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਹਨਾਂ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਮਲਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।