
ਅਦਾਲਤ ਨੇ ਸੁਰੱਖਿਅਤ ਰੱਖਿਆ ਫੈਸਲਾ
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਉਸ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗਿਆਨ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਹਾਜ਼ਰ ਸਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
Bikram Majithia
ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗਿਆਨ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਹਾਜ਼ਰ ਸਨ।
Bikram Majithia
ਦੱਸ ਦੇਈਏ ਕਿ ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਵੱਲੋਂ ਸੀਨੀਅਰ ਵਕੀਲ ਦੇ ਆਉਣ ਅਤੇ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਸੁਣਵਾਈ 29 ਜੁਲਾਈ ਲਈ ਤੈਅ ਕੀਤੀ ਗਈ ਸੀ।