
5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਖਤਿਆਰ ਕੀਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੋਗਾ ਵਿਖੇ ਤਾਇਨਾਤ ਤੇਜਪਾਲ ਸਿੰਘ ਪੰਚਾਇਤ ਸਕੱਤਰ ਖ਼ਿਲਾਫ਼ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
vigilance Bureau
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੰਚਾਇਤ ਸਕੱਤਰ ਖ਼ਿਲਾਫ਼ ਇਹ ਮੁਕੱਦਮਾ ਸੰਦੀਪ ਸਿੰਘ ਵਾਸੀ ਚੂਹੜਚੱਕ ਜ਼ਿਲ੍ਹਾ ਮੋਗਾ ਵੱਲੋਂ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ ਉਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਦਰਜ ਕੀਤਾ ਗਿਆ ਹੈ।
Bribe
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਆਪਣੇ ਪਿੰਡ ਵਿੱਚ ਇੱਕ ਨੀਵੀਂ ਗਲੀ ਨੂੰ ਉੱਚਾ ਕਰਕੇ ਮੁੜ ਬਣਾਉਣ ਲਈ ਡੀਡੀਪੀਓ ਦਫਤਰ ਮੋਗਾ ਨੂੰ ਦਰਖਾਸਤਾਂ ਦਿੱਤੀਆਂ ਸੀ ਜਿਸ ਉਪਰੰਤ ਉਕਤ ਪੰਚਾਇਤ ਸਕੱਤਰ ਨੇ ਇਸ ਮਾਮਲੇ ਵਿਚ ਮੱਦਦ ਕਰਨ ਬਦਲੇ ਉਨ੍ਹਾਂ ਤੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
Vigilance bribe case
ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਵੱਲੋਂ ਪ੍ਰਾਪਤ ਦਸਤਾਵੇਜ਼ਾਂ ਦੇ ਆਧਾਰ ਤੇ ਗਹਿਨ ਪੜਤਾਲ ਕਰਨ ਉਪਰੰਤ ਉਕਤ ਪੰਚਾਇਤ ਸਕੱਤਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।