126 ਕਿਲੋ ਹੈਰੋਇਨ ਮਾਮਲੇ 'ਚ ਅੰਤਰਰਾਜੀ ਨਸ਼ਾ ਤਸਕਰ 9.60 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
Published : Jul 29, 2022, 9:55 am IST
Updated : Jul 29, 2022, 9:56 am IST
SHARE ARTICLE
Arrest
Arrest

ਇੰਟੈਲੀਜੈਂਸ ਆਧਾਰਤ ਆਪ੍ਰੇਸ਼ਨ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਰਾਜਬੀਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ।

 

ਅੰਮ੍ਰਿਤਸਰ - ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਨਸ਼ਾ ਤਸਕਰ ਏਟੀਐਸ ਗੁਜਰਾਤ ਨੂੰ 126 ਕਿਲੋ ਹੈਰੋਇਨ ਦੇ ਮਾਮਲੇ ਵਿਚ ਲੋੜੀਂਦਾ ਸੀ।

ਫੜੇ ਗਏ ਮੁਲਜ਼ਮ ਦੀ ਪਛਾਣ ਰਾਜਬੀਰ ਸਿੰਘ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਛੇਹਰਟਾ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਇਹ ਸਫ਼ਲਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਦੌਰਾਨ ਸਾਹਮਣੇ ਆਈ ਹੈ।

DGP Punjab DGP Punjab

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਆਧਾਰਤ ਆਪ੍ਰੇਸ਼ਨ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਰਾਜਬੀਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਗਲੈਨਜ਼ਾ ਕਾਰ ‘ਚੋਂ 128 ਗ੍ਰਾਮ ਹੈਰੋਇਨ ਅਤੇ 9,60,000 ਰੁਪਏ ਦੀ ਡਰੱਗ ਮਨੀ ਸਮੇਤ ਭਾਰ ਤੋਲਣ ਵਾਲੀ ਇਲੈਕਟ੍ਰਾਨਿਕ ਮਸ਼ੀਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਟੋਇਟਾ ਗਲੈਨਜ਼ਾ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ਾ ਤਸਕਰ ਰਾਜਬੀਰ ਆਪਣੇ ਸਾਥੀ ਪ੍ਰਭਜੀਤ ਸਿੰਘ ਵਾਸੀ ਪੱਟੀ, ਜ਼ਿਲ੍ਹਾ ਤਰਨਤਾਰਨ ਤੋਂ ਹੈਰੋਇਨ ਲਿਆ ਰਿਹਾ ਸੀ। ਡੀਜੀਪੀ ਨੇ ਅੱਗੇ ਦੱਸਿਆ ਕਿ ਮਾਰਚ ਮਹੀਨੇ ਵਿੱਚ ਹੈਰੋਇਨ ਦੀ ਵੱਡੀ ਖੇਪ ਦੀ ਖਰੀਦ ਕਰਨ ਲਈ ਇਹ ਦੋਵੇਂ ਨਸ਼ਾ ਤਸਕਰ ਵੱਖ-ਵੱਖ ਵਾਹਨਾਂ, ਜਿਸ ਵਿੱਚ ਜ਼ਬਤ ਕੀਤੀ ਟੋਇਟਾ ਗਲੈਨਜ਼ਾ ਵੀ ਸ਼ਾਮਲ ਹੈ, ਵਿੱਚ ਦੋ ਵਾਰ ਜਾਮਨਗਰ ਗੁਜਰਾਤ ਵੀ ਗਏ ਸਨ। ਉਹਨਾਂ ਦੱਸਿਆ ਕਿ ਰਾਜਬੀਰ ਪੁਲਿਸ ਤੋਂ ਬਚਣ ਲਈ ਆਪਣੀ ਸੱਸ ਰਾਜਵੰਤ ਕੌਰ ਨੂੰ ਵੀ ਨਾਲ ਜਾਮਨਗਰ ਲੈ ਗਿਆ ਸੀ।

ArrestArrest

ਉਹਨਾਂ ਦੱਸਿਆ ਕਿ ਰਾਜਬੀਰ, ਪ੍ਰਭਜੀਤ ਅਤੇ ਰਾਜਵੰਤ ਦੀ ਭੂਮਿਕਾ ਏਟੀਐਸ ਅਹਿਮਦਾਬਾਦ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਕੇਸ ਵਿੱਚ ਸਾਮਹਣੇ ਆਈ, ਜਿੱਥੇ 2 ਮਾਰਚ, 2022 ਨੂੰ ਸਮੁੰਦਰੀ ਰਸਤੇ ਰਾਹੀਂ ਸਪਲਾਈ ਕੀਤੀ ਗਈ 126 ਕਿਲੋਗ੍ਰਾਮ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਲਈ ਦਵਾਰਕਾ ਗੁਜਰਾਤ ਦੇ ਰਹਿਣ ਵਾਲੇ ਅਮੀਨ ਨਾਮੀ ਮਛੇਰੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ, ਨਸ਼ੇ ਦੀ ਖੇਪ ਬਰਾਮਦ ਨਹੀਂ ਹੋਈ ਸੀ ਪਰ ਗੁਜਰਾਤ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਕਲੋਨੀ ਨਿਵਾਸੀ ਰਾਜਵੰਤ ਕੌਰ (ਰਾਜਬੀਰ ਦੀ ਸੱਸ) ਨੂੰ ਗ੍ਰਿਫਤਾਰ ਕਰ ਲਿਆ ਸੀ। ਅਮੀਨ, ਜਿਸ ਕੋਲ ਮੱਛੀ ਫੜਨ ਵਾਲੀ ਛੋਟੀ ਕਿਸ਼ਤੀ ਸੀ, ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।

ਦੱਸਣਯੋਗ ਹੈ ਕਿ ਐਫ.ਆਈ.ਆਰ ਨੰ. 21 ਮਿਤੀ 27.07.2022 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement