ਮੁੱਖ ਮੰਤਰੀ ਵਲੋਂ ਟਰੌਮਾ ਸੈਂਟਰ ਖੰਨਾ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ 'ਤੇ ਰੱਖਣ ਨੂੰ ਦਿਤੀ ਮਨਜ਼ੂਰੀ
Published : Jul 29, 2022, 7:11 pm IST
Updated : Jul 29, 2022, 7:11 pm IST
SHARE ARTICLE
CM Bhagwant Mann
CM Bhagwant Mann

ਫ਼ੈਸਲੇ ਨੂੰ ਉੱਘੇ ਸਮਾਜ ਸੇਵੀ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਉੱਘੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ 'ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਉੱਘੇ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।

Bhagat Puran SinghBhagat Puran Singh

ਉਨ੍ਹਾਂ ਕਿਹਾ ਕਿ ਭਗਤ ਜੀ ਨੇ ਆਪਣੇ ਜੀਵਨ ਦੌਰਾਨ ਪਛੜੇ ਵਰਗਾਂ ਦੀ ਨਿਸਵਾਰਥ ਸੇਵਾ ਕੀਤੀ ਅਤੇ ਉਨ੍ਹਾਂ ਦੀ ਮਾਨਵਤਾ ਪ੍ਰਤੀ ਸੇਵਾ ਭਾਵਨਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਬੇਮਿਸਾਲ ਸੇਵਾ ਨੂੰ ਮਾਨਤਾ ਦਿੰਦਿਆਂ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਪਦਮਸ਼੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਰੂਹ ਵੱਲੋਂ ਦਰਸਾਏ ਰਾਹ 'ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ। 

Bhagat Puran Singh gBhagat Puran Singh g

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੇ ਹਿੱਸੇ ਵਜੋਂ ਹੀ ਸੂਬਾ ਸਰਕਾਰ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ ਤਾਂ ਜੋ ਲੋਕਾਂ ਨੂੰ ਮੁਫ਼ਤ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ।

Bhagat puran singhBhagat puran singh

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇੱਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਲਈ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਗਤ ਪੂਰਨ ਸਿੰਘ ਜੀ ਦੀ ਨਿਸਵਾਰਥ ਅਤੇ ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖਣ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement