
ਭਲਕੇ ਇਸਰੋ ਵਲੋਂ ਲਾਂਚ ਕੀਤੇ ਜਾ ਰਹੇ ਰਾਕੇਟ PSLV-C56/DS-SAR Mission ਨੂੰ ਅਪਣੀਆਂ ਅੱਖਾਂ ਸਾਹਮਣੇ ਦੇਖਣਗੇ
ਚੰਡੀਗੜ੍ਹ - ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਅੱਜ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋਏ ਜਿਥੇ ਇਹ ਭਲਕੇ 30 ਜੁਲਾਈ ਨੂੰ ਰਾਕੇਟ ਲਾਂਚ ਵੇਖਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਵੱਖ-ਵੱਖ ਸਕੂਲਾਂ ਦੀਆਂ 15 ਵਿਦਿਆਰਥਣਾਂ ਅਤੇ 15 ਲੜਕਿਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੰਦਰਯਾਨ 3 ਦੀ ਲਾਂਚਿੰਗ ਦੇਖਣ ਵਾਲੇ ਇਹ ਵਿਦਿਆਰਥੀ ‘ਸਕੂਲਜ਼ ਆਫ਼ ਐਮੀਨੈਂਸ’ ਲਈ ਦਾਖ਼ਲਾ ਪ੍ਰੀਖਿਆ ਵਿੱਚ ਟਾਪਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਸ੍ਰੀਹਰੀਕੋਟਾ ਲਿਆਂਦਾ ਗਿਆ ਹੈ।