ਪੰਜਾਬ 'ਚ ਗੈਂਗਸਟਰ ਰਵੀ ਬਲਾਚੌਰੀਆ ਦੇ 2 ਸਾਥੀ ਫੜੇ : 3 ਪਿਸਤੌਲ, 260 ਕਾਰਤੂਸ, 1.4 ਲੱਖ ਦੀ ਡਰੱਗ ਮਨੀ ਅਤੇ ਹੈਰੋਇਨ ਬਰਾਮਦ
Published : Jul 29, 2023, 2:35 pm IST
Updated : Jul 29, 2023, 2:38 pm IST
SHARE ARTICLE
photo
photo

ਅੰਮ੍ਰਿਤਸਰ ਜੇਲ 'ਚ ਬੰਦ ਗੈਂਗਸਟਰ

 

ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੌਰੀਆ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1.2 ਕਿਲੋ ਹੈਰੋਇਨ ਸਮੇਤ ਤਿੰਨ ਪਿਸਤੌਲ, 1.4 ਲੱਖ ਦੀ ਡਰੱਗ ਮਨੀ ਅਤੇ 260 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿਤੀ।

ਐਸਐਸਪੀ ਅਖਿਲ ਚੌਧਰੀ ਨੇ ਦਸਿਆ ਕਿ ਗੈਂਗਸਟਰ ਰਵੀ ਬਲਾਚੌਰੀਆ ਕੇਂਦਰੀ ਜੇਲ ਅੰਮ੍ਰਿਤਸਰ ਵਿਚ ਬੰਦ ਹੈ। ਪਰ ਉਹ ਜੇਲ੍ਹ ਦੇ ਅੰਦਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ।

ਫੜੇ ਗਏ ਮੁਲਜ਼ਮਾਂ ਵਿਚ 20 ਸਾਲਾ ਅਕਾਸ਼ਦੀਪ ਸਿੰਘ ਵਾਸੀ ਪਿੰਡ ਧਾਰੋਵਾਲ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਅਤੇ 23 ਸਾਲਾ ਅਕਾਸ਼ਦੀਪ ਉਰਫ਼ ਬਿੱਲਾ ਵਾਸੀ ਪਿੰਡ ਮੋਰਾਂਵਾਲੀ ਸ਼ਾਮਲ ਹਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਦੇ ਨੈੱਟਵਰਕ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਰਾਮਦ ਹੋਏ ਹਥਿਆਰਾਂ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਕੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਈਪੀਐਸ, ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਨੇ ਦਸਿਆ ਕਿ 28 ਜੁਲਾਈ ਨੂੰ ਸੀਆਈਏ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੂੰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਮੁਲਜ਼ਮਾਂ ਬਾਰੇ ਇਤਲਾਹ ਮਿਲੀ ਸੀ। ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਆਪਣੇ ਗਰੋਹ ਦੇ ਸਰਗਨਾ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਵਾਸੀ ਰਾਮਪੁਰ ਬਿਲਦੇ ਦੇ ਇਸ਼ਾਰੇ 'ਤੇ ਨਾਜਾਇਜ਼ ਕੰਮ ਕਰਦੇ ਹਨ। ਪਤਾ ਲੱਗਾ ਕਿ ਮੁਲਜ਼ਮ ਬਲਾਚੌਰੀਆ ਵਲੋਂ ਕਾਲੇ ਰੰਗ ਦੇ ਸਕੂਟਰ ਨੰਬਰ ਪੀਬੀ24ਬੀ-3951 ’ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਲੈ ਕੇ ਨਵਾਂਸ਼ਹਿਰ ਵੱਲ ਆ ਰਹੇ ਸਨ।

ਸੂਚਨਾ ਮਿਲਣ 'ਤੇ ਐਸ.ਐਸ.ਪੀ ਡਾ.ਅਖਿਲ ਚੌਧਰੀ ਦੀ ਅਗਵਾਈ ਹੇਠ ਐਸ.ਪੀ.(ਡੀ), ਡੀ.ਐਸ.ਪੀ.(ਡੀ) ਅਤੇ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਸ਼ੀਲਾ ਪਦਾਰਥ, ਨਸ਼ੀਲੇ ਪਦਾਰਥ ਅਤੇ ਹਥਿਆਰਾਂ ਸਮੇਤ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਕਬਜ਼ੇ 'ਚੋਂ ਲਿਫਟਿੰਗ ਮਸ਼ੀਨ ਵੀ ਬਰਾਮਦ ਹੋਈ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਗੈਂਗਸਟਰ ਰਵੀ ਬਲਾਚੌਰੀਆ ਦੇ ਕਹਿਣ 'ਤੇ ਕਿਸੇ ਅਣਪਛਾਤੇ ਵਿਅਕਤੀ ਤੋਂ ਨਸ਼ੀਲੇ ਪਦਾਰਥ, ਡਰੱਗ ਮਨੀ ਅਤੇ ਹਥਿਆਰ ਲਏ ਸਨ।

ਮੁਲਜ਼ਮ ਦਾ ਪ੍ਰੋਫ਼ਾਈਲ

1. ਅੰਮ੍ਰਿਤਸਰ ਕੇਂਦਰੀ ਜੇਲ ਵਿਚ ਬੰਦ ਗੈਂਗਸਟਰ ਰਵੀ ਬਲਾਚੌਰੀਆ ਖ਼ਿਲਾਫ਼ ਕੁੱਲ 41 ਕੇਸ ਦਰਜ ਹਨ। ਇਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਕੇਸ ਸ਼ਾਮਲ ਹਨ।

2. ਗੜ੍ਹਸ਼ੰਕਰ ਥਾਣੇ ਅਧੀਨ ਪੈਂਦੇ ਪਿੰਡ ਧਾਰੋਵਾਲ ਦੇ ਵਸਨੀਕ ਅਕਾਸ਼ਦੀਪ ਸਿੰਘ ਖ਼ਿਲਾਫ਼ ਅਜੇ ਤੱਕ ਕੋਈ ਕੇਸ ਦਰਜ ਨਹੀਂ ਹੋਇਆ।

3. 8 ਜੁਲਾਈ 2022 ਨੂੰ ਜ਼ਿਲ੍ਹਾ ਐਸ.ਬੀ.ਐਸ.ਨਗਰ ਦੇ ਬੰਗਾ ਥਾਣੇ ਵਿਚ ਅਕਾਸ਼ਦੀਪ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਮੋਰਾਂਵਾਲੀ ਦੇ ਖ਼ਿਲਾਫ਼ ਸਨੈਚਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement