ਪੰਜਾਬ ਕੈਬਨਿਟ ਵਲੋਂ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਵਿਚ 15 ਅਗਸਤ ਤਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ
Published : Jul 29, 2023, 9:30 pm IST
Updated : Jul 29, 2023, 9:30 pm IST
SHARE ARTICLE
Punjab Govt Press Conference after Cabinet Meeting
Punjab Govt Press Conference after Cabinet Meeting

ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਪੂਰਤੀ ਦੀ ਵਚਨਬੱਧਤਾ ਦੁਹਰਾਈ

 

ਚੰਡੀਗੜ੍ਹ: ਸੂਬੇ ਦੇ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਸਹਿਮਤੀ ਦੇ ਦਿਤੀ। ਇਸ ਸਬੰਧੀ ਫੈਸਲਾ ਇਥੇ ਸ਼ਨਿਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤਕ ਮੁਕੰਮਲ ਕੀਤੀ ਜਾਵੇਗੀ।

 

ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ; ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਰਿਆਇਤਾਂ ਅਤੇ ਆਹਲਾ ਮਿਆਰੀ ਖੇਡ ਢਾਂਚੇ ਉਤੇ ਜ਼ੋਰ

ਖੇਡਾਂ ਦੇ ਖੇਤਰ ਵਿਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਨਵੀਂ ਖੇਡ ਨੀਤੀ-2023 ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਝਲਕ ਪੇਸ਼ ਕਰਦਾ ਹੈ ਜਿਸ ਨਾਲ ਕੋਚ ਅਤੇ ਖੇਡ ਮਾਹਰਾਂ ਦੀ ਢੁਕਵੀਂ ਗਿਣਤੀ ਨਾਲ ਪਿੰਡਾਂ, ਸ਼ਹਿਰਾਂ ਅਤੇ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਆਹਲਾ ਦਰਜੇ ਦਾ ਖੇਡ ਢਾਂਚਾ ਵਿਕਸਤ ਹੋਵੇਗਾ। ਇਹ ਕੋਚ ਤੇ ਮਾਹਿਰ ਕਲਸਟਰ ਪੱਧਰ ਉਤੇ ਮੁਢਲੀ ਸਿਖਲਾਈ, ਅਥਲੈਟਿਕਸ/ਖੇਡਾਂ/ਫਿਟਨੈੱਸ ਵਿਚ ਸਹੀ ਦਿਸ਼ਾ ਦੇਣਗੇ। ਇਸੇ ਤਰ੍ਹਾਂ ਇਹ ਖੇਡ ਨੀਤੀ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਕਲੱਸਟਰ ਪੱਧਰ ’ਤੇ ਪ੍ਰਸਿੱਧ ਖੇਡਾਂ ਵਿਚ ਸਿਖਲਾਈ ਦੇਣ, ਜ਼ਿਲ੍ਹਾ ਪੱਧਰ ਉਤੇ ਪੇਸ਼ੇਵਰ ਕੋਚਿੰਗ ਅਤੇ ਸੂਬਾ ਪੱਧਰ ਉਤੇ ਆਹਲਾ ਮਿਆਰੀ ਸਿਖਲਾਈ ਦੇਣ ਉਤੇ ਅਧਾਰਿਤ ਹੋਵੇਗੀ।

 

ਇਹ ਨੀਤੀ ਖੇਡ ਸਮਾਰੋਹਾਂ ਰਾਹੀਂ ਖੇਡਾਂ ਨੂੰ ਮਕਬੂਲ ਕਰਨ, ਸ਼ਾਨਦਾਰ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਇਨਾਮ ਦੇਣ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇਣ ਨਾਲ ਲੋਕਾਂ ਦੇ ਵਿਹਾਰ ਵਿਚ ਤਬਦੀਲੀ ਲਿਆਏਗੀ ਜਿਸ ਨਾਲ ਸਹੀ ਮਾਅਨਿਆਂ ਵਿਚ ‘ਰੰਗਲਾ ਪੰਜਾਬ’ ਦੇ ਬਹੁ-ਭਾਂਤੀ ਰੰਗ ਵੇਖਣ ਨੂੰ ਮਿਲਣਗੇ। ਇਹ ਨੀਤੀ ਸਾਰੇ ਨਾਗਰਿਕਾਂ ਨੂੰ ਸਰਗਰਮ ਜੀਵਨ-ਸ਼ੈਲੀ, ਬੱਚਿਆਂ ਨੂੰ ਖੇਡਣ-ਕੁੱਦਣ ਲਈ ਪ੍ਰੇਰਿਤ ਕਰਨਾ ਅਤੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਖੇਡਾਂ ਵਿਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਉਤਸ਼ਾਹਤ ਕਰੇਗੀ। ਇਸ ਤਹਿਤ ਆਲ੍ਹਾ ਮਿਆਰੀ ਖੇਡ ਢਾਂਚਾ, ਹਰੇਕ ਘਰ ਤੋਂ ਚਾਰ ਕਿਲੋਮੀਟਰ ਦੇ ਘੇਰੇ ਅੰਦਰ ਪਿੰਡ ਪੱਧਰੀ ਕਲੱਸਟਰ ਵਿਖੇ ਹਰੇਕ ਪਿੰਡ/ਆਬਾਦੀ ਵਿਚ ਖੇਡ ਮੈਦਾਨ, ਖੇਡ ਨਰਸਰੀਆਂ ਤੋਂ ਇਲਾਵਾ ਸੂਬਾ ਪੱਧਰ ਉਤੇ ਉਚ ਦਰਜੇ ਦੇ ਕੇਂਦਰ ਅਤੇ ਖਿਡਾਰੀਆਂ ਲਈ ਹੌਸਟਲਾਂ ਸਮੇਤ ਜ਼ਿਲ੍ਹਾ ਖੇਡ ਕੰਪਲੈਕਸ ਸ਼ਾਮਲ ਹੋਣਗੇ। ਇਹ ਨੀਤੀ ਹੇਠਲੇ ਪੱਧਰ ਉਤੇ ਖੇਡਾਂ ਵਿਚ ਪ੍ਰਤਿਭਾ ਦੀ ਸ਼ਨਾਖਤ ਕਰਨ ਅਤੇ ਵਿਗਿਆਨਕ ਢੰਗ ਨਾਲ ਸਿਖਲਾਈ ਦੇਣ ਉਤੇ ਜ਼ੋਰ ਦੇਵੇਗੀ ਤਾਂ ਕਿ ਵਿਸ਼ੇਸ਼ ਖਿਡਾਰੀਆਂ ਸਮੇਤ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਉਭਰਦੇ ਖਿਡਾਰੀਆਂ ਦੀ ਤਿਆਰੀ ਲਈ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਹ ਨੀਤੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਕੋਚਾਂ ਦੀ ਸਿਖਲਾਈ ਲਈ ਮੌਕੇ ਮੁਹੱਈਆ ਕਰਵਾਉਣ ਉਤੇ ਅਧਾਰਿਤ ਹੋਵੇਗੀ। ਇਹ ਨੀਤੀ ਸ਼ਾਨਦਾਰ ਖਿਡਾਰੀਆਂ ਲਈ ਇਨਾਮ ਅਤੇ ਨੌਕਰੀਆਂ ਰਾਹੀਂ ਖੇਡ ਖੇਡਰ ਨੂੰ ਬਿਹਤਰ ਜ਼ਰੀਏ ਵਜੋਂ ਉਭਾਰਨ ਵਿਚ ਸਹਾਈ ਹੋਵੇਗੀ। ਇਸ ਦੇ ਤਹਿਤ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲੇ, ਖੇਡਾਂ ਅਤੇ ਟੂਰਨਾਮੈਂਟ ਕਰਵਾਉਣ ਅਤੇ ਮੇਜ਼ਬਾਨੀ ਕਰਨ, ਖੇਡਾਂ ਦੇ ਵਿਕਾਸ ਤੇ ਪ੍ਰਬੰਧਨ ਲਈ ਕਾਰਪੋਰੇਟ ਸੈਕਟਰ ਨੂੰ ਸ਼ਾਮਲ ਕਰਨ ਅਤੇ ਆਈ.ਟੀ. ਪਲੇਟਫਾਰਮ ਨੂੰ ਵਿਕਸਤ ਕਰਕੇ ਨਿਗਰਾਨੀ ਕਰਨ ਅਤੇ ਖਿਡਾਰੀਆਂ ਦੀ ਕਾਰਗੁਜ਼ਾਰੀ ਸੁਧਾਰਨ ਤੋਂ ਇਲਾਵਾ ਸਾਰੇ ਭਾਈਵਾਲਾਂ ਨੂੰ ਇਕੱਠੇ ਕਰਨਾ ਸ਼ਾਮਲ ਹੈ।

 

ਸਾਲ 2023-24 ਲਈ ਪੰਜਾਬ ਕਸਟਮ ਮਿਲਿੰਗ ਨੀਤੀਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ- 2023-24 ਲਈ ‘ਪੰਜਾਬ ਕਸਟਮ ਮਿਲਿੰਗ ਨੀਤੀ’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਖਰੀਦ ਕੇਂਦਰਾਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਆਰ.ਓ. ਸਕੀਮ ਅਧੀਨ ਚੌਲ ਮਿੱਲ ਮਾਲਕਾਂ ਨੂੰ ਝੋਨੇ ਦੀ ਅਲਾਟਮੈਂਟ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਤਰੀਕੇ ਨਾਲ ਹੋਵੇਗੀ ਅਤੇ ਝੋਨਾ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਚੌਲ ਮਿੱਲ ਮਾਲਕਾਂ ਵਿਚਕਾਰ ਕੀਤੇ ਗਏ ਸਮਝੌਤੇ ਅਤੇ ਉਨ੍ਹਾਂ ਦੇ ਕੋਟੇ ਅਨੁਸਾਰ ਯੋਗ ਚੌਲ ਮਿੱਲਾਂ ਵਿੱਚ ਭੰਡਾਰ ਕੀਤਾ ਜਾਵੇਗਾ। ਸਾਉਣੀ ਮੰਡੀਕਰਨ ਸੀਜ਼ਨ-2023-24 ਇਕ ਅਕਤੂਬਰ, 2023 ਤੋਂ ਸ਼ੁਰੂ ਹੋਵੇਗਾ ਅਤੇ ਝੋਨੇ ਦੀ ਖਰੀਦ 30 ਨਵੰਬਰ, 2023 ਤੱਕ ਮੁਕੰਮਲ ਹੋ ਜਾਵੇਗੀ।

 

ਬਕਾਇਆ ਮੋਟਰ ਵਾਹਨ ਟੈਕਸ ਉਤੇ ਵਿਆਜ ਤੇ ਜੁਰਮਾਨੇ ਦੀ ਅਦਾਇਗੀ ਤੋਂ ਵਾਹਨ ਮਾਲਕਾਂ ਨੂੰ ਇਕ ਵਾਰ ਛੋਟ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ

 

ਕੈਬਨਿਟ ਨੇ 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ, ਜਿਨ੍ਹਾਂ ਨੂੰ ਰਜਿਸਟਰਡ ਵਾਹਨ ਸਕਰੈਪਿੰਗ ਫੈਸੇਲਿਟੀ (ਆਰ.ਵੀ.ਐਸ.ਐਫ.) ਮੁਤਾਬਕ ਸਕਰੈਪ ਕਰ ਦਿੱਤਾ ਗਿਆ, ਦੇ ਬਕਾਇਆ ਮੋਟਰ ਵਾਹਨ ਟੈਕਸ ਦੇ ਵਿਆਜ ਤੇ ਜੁਰਮਾਨੇ ਉਤੇ ਵਾਹਨ ਮਾਲਕਾਂ ਨੂੰ ਇਕ ਵਾਰ ਛੋਟ ਦੀ ਕਾਰਜ ਬਾਅਦ ਪ੍ਰਵਾਨਗੀ ਦਿੱਤੀ ਗਈ। ਇਹ ਛੋਟ 28 ਜੂਨ, 2023 ਤੋਂ ਇਕ ਸਾਲ ਦੇ ਸਮੇਂ ਲਈ ਲਾਗੂ ਰਹੇਗੀ।        

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement