ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ: ਸੰਘਣੇ ਕਾਲੇ ਬੱਦਲਾਂ ਨੇ ਜ਼ਿਆਦਾਤਰ ਸ਼ਹਿਰਾਂ ਨੂੰ ਢੱਕਿਆ
Published : Jul 29, 2023, 11:45 am IST
Updated : Jul 29, 2023, 11:45 am IST
SHARE ARTICLE
photo
photo

ਭਾਖੜਾ 'ਚ ਪਾਣੀ ਦਾ ਪੱਧਰ ਖਤਰੇ ਤੋਂ 21 ਫੁੱਟ ਹੇਠਾਂ

 

ਚੰਡੀਗੜ੍ਹ : ਪੰਜਾਬ ਵਿਚ ਮਾਨਸੂਨ ਹੁਣ ਆਮ ਵਾਂਗ ਹੈ। ਇਸ ਦੇ ਨਾਲ ਹੀ ਪੰਜਾਬ ਹੜ੍ਹਾਂ ਦੀ ਸਥਿਤੀ ਤੋਂ ਬਾਹਰ ਆ ਰਿਹਾ ਹੈ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ 'ਚ ਬੱਦਲ ਛਾਏ ਹੋਏ ਹਨ ਅਤੇ ਕਈ ਥਾਵਾਂ 'ਤੇ ਧੁੱਪ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀ ਪੰਜਾਬ ਵਿਚ ਕੋਈ ਖਾਸ ਮੀਂਹ ਨਹੀਂ ਪਿਆ। ਪਟਿਆਲਾ ਅਤੇ ਲੁਧਿਆਣਾ ਵਿਚ 4-4 ਮਿਲੀਮੀਟਰ, ਬਰਨਾਲਾ ਵਿਚ 19.5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿਚ 6 ਮਿਲੀਮੀਟਰ, ਮੋਗਾ ਵਿਚ 3.5 ਮਿਲੀਮੀਟਰ, ਰੋਪੜ ਵਿਚ 2.5 ਮਿਲੀਮੀਟਰ ਅਤੇ ਬਲਾਚੌਰ ਵਿਚ 5 ਮਿ.ਮੀ. ਮੀਂਹ ਦਰਜ ਕੀਤਾ ਗਿਆ ਹੈ।

ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਭਾਖੜਾ ਡੈਮ ਦਾ ਅੱਜ ਪਾਣੀ ਦਾ ਪੱਧਰ ਪਿਛਲੇ ਦਿਨ ਨਾਲੋਂ ਡੇਢ ਫੁੱਟ ਵੱਧ ਹੈ। ਜਿੱਥੇ ਬੀਤੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1658.01 ਫੁੱਟ ਤੱਕ ਪਹੁੰਚ ਗਿਆ ਸੀ, ਉੱਥੇ ਹੀ ਸ਼ਨੀਵਾਰ ਸਵੇਰੇ ਪਾਣੀ ਦਾ ਪੱਧਰ 1659.51 ਫੁੱਟ ਸੀ। ਭਾਖੜਾ ਡੈਮ ਵਿਚ ਪਾਣੀ ਦੀ ਆਮਦ 68403 ਕਿਊਸਿਕ ਸੀ ਜਦੋਂ ਕਿ ਟਰਬਾਈਨਾਂ ਰਾਹੀਂ ਸਿਰਫ਼ 41641 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਇਸੇ ਤਰ੍ਹਾਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿਚ 19200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਅਜੇ ਵੀ 1680 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਕਰੀਬ 21 ਫੁੱਟ ਹੇਠਾਂ ਹੈ।

SHARE ARTICLE

ਏਜੰਸੀ

Advertisement

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM
Advertisement