
ਵਿਆਹ ਦੇ ਬਹਾਨੇ ਮੁਲਜ਼ਮ ਨੇ ਜਬਰਦਸਤੀ ਬਣਾਏ ਸਰੀਰਕ ਸਬੰਧ
ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ 29 ਸਾਲਾ ਤਲਾਕਸ਼ੁਦਾ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿਤਾ। ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਮਮਦੋਟ ਦੀ ਪੁਲਿਸ ਨੇ ਇਕ ਔਰਤ ਸਮੇਤ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਮਾਂ-ਪੁੱਤ ਦਾ ਇਕੱਠਿਆਂ ਦਾ ਕੀਤਾ ਗਿਆ ਸਸਕਾਰ, ਹਰ ਇਕ ਦੀ ਨਮ ਹੋਈ ਅੱਖ
ਪੁਲਿਸ ਨੂੰ ਦਿਤੀ ਸ਼ਿਕਾਇਤ 'ਚ ਪੀੜਤਾ ਨੇ ਦਸਿਆ ਹੈ ਕਿ ਉਸ ਦਾ ਆਪਣੇ ਪਤੀ ਤੋਂ ਤਲਾਕ ਹੋ ਚੁੱਕਾ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਮੁਲਜ਼ਮ ਰਣਜੀਤ ਸਿੰਘ ਉਰਫ ਹੈਰੀ ਨਾਲ ਸਬੰਧਾਂ ਵਿਚ ਸੀ। ਮੁਲਜ਼ਮ ਰਣਜੀਤ ਸਿੰਘ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਮਰਜ਼ੀ ਖ਼ਿਲਾਫ਼ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਮੁਲਜ਼ਮ ਪੀੜਤ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਪਿੰਡ ਝਾਂਗਾਕੇ ਲੈ ਗਿਆ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਬਣਾਈ ਗਈ ਯੂਨੀਅਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ
ਜਿਥੇ ਉਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਰਣਜੀਤ ਸਿੰਘ ਉਰਫ ਹੈਰੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਜੁਰਮ ਵਿਚ ਲਵਲੀ ਅਤੇ ਸੋਡਨ ਨੇ ਵੀ ਹੈਰੀ ਦਾ ਸਾਥ ਦਿਤਾ। ਪੀੜਤ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ। ਥਾਣਾ ਮਮਦੋਟ ਦੇ ਐੱਸਐੱਚਓ ਰਾਮ ਪ੍ਰਕਾਸ਼ ਨੇ ਦੱਸਿਆ ਕਿ ਪੀੜਤ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਰਣਜੀਤ ਸਿੰਘ ਅਤੇ ਲਵਲੀ ਵਾਸੀ ਝਾਂਗਾ ਅਤੇ ਮਹਿਲਾ ਸੋਦਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।