
Ludhiana News: ਮਾਨਸਿਕ ਤੌਰ 'ਤੇ ਸੀ ਪਰੇਸ਼ਾਨ
A student committed suicide in Ludhiana's PAU: ਲੁਧਿਆਣਾ ਦੇ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਦੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ। ਹੋਸਟਲ 'ਚ ਰਹਿਣ ਵਾਲੇ ਬਾਕੀ ਵਿਦਿਆਰਥੀਆਂ ਨੇ ਲਾਸ਼ ਨੂੰ ਲਟਕਦਾ ਦੇਖ ਕੇ ਰੌਲਾ ਪਾ ਦਿੱਤਾ। ਹੋਸਟਲ ਵਾਰਡਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ: Punjabi youth Death in America: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦਾ ਨਾਂ ਯੋਗੇਸ਼ ਹੈ। ਯੋਗੇਸ਼ ਪੈਥੋਲੋਜੀ ਵਿਭਾਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਮੀਂਹ
ਜਾਣਕਾਰੀ ਅਨੁਸਾਰ ਮੌਕੇ 'ਤੇ ਪੁੱਜੀ ਥਾਣਾ ਪੀ.ਏ.ਯੂ. ਪੁਲਿਸ ਨੇ ਹੋਸਟਲ ਵਿੱਚ ਰਹਿ ਰਹੇ ਕਈ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ। ਪੁਲਿਸ ਨੇ ਯੋਗੇਸ਼ ਦੀ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਉਸ ਦੇ ਕਮਰੇ ਦੀ ਤਲਾਸ਼ੀ ਵੀ ਲਈ ਗਈ ਪਰ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਿਸ ਨੇ ਯੋਗੇਸ਼ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਅੱਜ ਉਨ੍ਹਾਂ ਦੇ ਪੁੱਜਣ ਤੋਂ ਬਾਅਦ ਯੋਗੇਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਯੋਗੇਸ਼ ਕਾਫੀ ਤਣਾਅ ਵਿਚ ਸੀ। ਤਣਾਅ 'ਚ ਰਹਿਣ ਦਾ ਕਾਰਨ ਕੀ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਪੁਲਿਸ ਮ੍ਰਿਤਕ ਦੇ ਮੋਬਾਈਲ ਡਿਟੇਲ ਆਦਿ ਦੀ ਵੀ ਜਾਂਚ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
(For more Punjabi news apart from A student committed suicide in Ludhiana's PAU, stay tuned to Rozana Spokesman)