
Punjab News: ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਹਿਰਾਸਤ ਦਾ ਕਰਨਗੇ ਵਿਰੋਧ
Aam Aadmi Party workers of Punjab will hold a protest in Mohali News:ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਲਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਆਪ ਦੇ ਸਾਰੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਹਿੱਸਾ ਲੈਣਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਉਧਰ ਪਾਰਟੀ ਵੱਲੋਂ ਦਿੱਲੀ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਭਾਰਤ ਗਠਜੋੜ ਦੇ ਸਾਰੇ ਆਗੂ ਸ਼ਿਰਕਤ ਕਰਨਗੇ।