Amritpal Singh News: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਚ ਪਾਈਆਂ ਗਈਆਂ ਖ਼ਾਮੀਆਂ, 31 ਜੁਲਾਈ ਨੂੰ ਹੋਵੇਗੀ ਦੁਬਾਰਾ ਸੁਣਵਾਈ
Published : Jul 29, 2024, 12:51 pm IST
Updated : Jul 29, 2024, 12:51 pm IST
SHARE ARTICLE
Flaws found in MP Amritpal Singh's petition, rehearing will be held on July 31
Flaws found in MP Amritpal Singh's petition, rehearing will be held on July 31

Amritpal Singh News: NSA ਦੀ ਵਧਾਈ ਗਈ ਮਿਆਦ ਨੂੰ ਹਾਈਕੋਰਟ 'ਚ ਦਿੱਤੀ ਸੀ ਚੁਣੌਤੀ

 

Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਗਰਮਖਿਆਲੀ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ।

ਅੱਜ ਜਿਵੇਂ ਹੀ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਸਰਕਾਰੀ ਵਕੀਲ ਨੇ ਇਹ ਪੁਆਇੰਟ ਚੁੱਕਿਆ ਕਿ ਪਟੀਸ਼ਨ ਵਿੱਚ ਅੰਮ੍ਰਿਤਪਾਲ ਦੇ ਮਾਤਾ-ਪਿਤਾ ਦੀ ਉਮਰ ਅਤੇ ਅੰਮ੍ਰਿਤਪਾਲ ਦਾ ਪਤਾ ਸਹੀ ਨਹੀਂ ਹੈ। ਇਸ ਨੂੰ ਤਕਨੀਕੀ ਤੌਰ 'ਤੇ ਠੀਕ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਇਸ ਨੂੰ ਠੀਕ ਕਰਨ ਲਈ ਸਮਾਂ ਦਿੱਤਾ ਜਾਵੇ। ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 31 ਜੁਲਾਈ ਨੂੰ ਤੈਅ ਕੀਤੀ ਹੈ।

ਪੜ੍ਹੋ ਇਹ ਖ਼ਬਰ :   Haryana Politics: ਭਾਜਪਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀ ਕਰ ਰਹੀ ਤਿਆਰੀ!

ਇਸ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ 'ਚ ਆਪਣੀ ਤਰਫੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ NSA ਦੀ ਮਿਆਦ ਇਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਪੜ੍ਹੋ ਇਹ ਖ਼ਬਰ :   Mohali News: ਛੇੜਛਾੜ ਕਰਨ ਤੋਂ ਰੋਕਣ ’ਤੇ ਦਿਉਰ ਨੇ ਭਰਜਾਈ ਨੂੰ ਮਾਰੀ ਗੋਲੀ

ਅੰਮ੍ਰਿਤਪਾਲ ਸਿੰਘ ਦੀ ਐਮਪੀ ਸੀਟ ਨੂੰ ਹੁਣ ਚੁਣੌਤੀ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਪੰਜ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨ੍ਹਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨ੍ਹਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਹੋਵੇਗੀ।

(For more Punjabi news apart from Flaws found in MP Amritpal Singh's petition, rehearing will be held on July 31, stay tuned to Rozana Spokesman)


 

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement