Punjab News: ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਗਿਆ ਉਦਘਾਟਨ
Published : Jul 29, 2024, 3:42 pm IST
Updated : Jul 29, 2024, 3:43 pm IST
SHARE ARTICLE
Chief Minister inaugurates Railway Over Bridge at Dinanagar costing Rs 51.74 crore
Chief Minister inaugurates Railway Over Bridge at Dinanagar costing Rs 51.74 crore

Punjab News: ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

 

Punjab News: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।

ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰੋਡ ਤੇ ਹਾਈਵੇਅ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬ੍ਰਿਜ ਦੇ ਹੇਠਾਂ ਪੇਵਰ ਟਾਈਲਾਂ ਨਾਲ ਢੁਕਵੀਂ ਪਾਰਕਿੰਗ ਬਣਾਈ ਗਈ ਹੈ। ਸ਼ਹਿਰ ਵਾਸੀਆਂ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ ਅਤੇ ਇਹ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement