
Machhiwara Sahib News : ਜਸਪ੍ਰੀਤ ਸਿੰਘ ਗੰਭੀਰ ਜ਼ਖ਼ਮੀ, ਹਸਪਤਾਲ ਭਰਤੀ, ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
Machhiwara Sahib News in Punjabi : ਮਾਛੀਵਾੜਾ ਸਾਹਿਬ ਥਾਣੇ ਦੇ ਅਧੀਨ ਪੈਂਦੇ ਪਿੰਡ ਚੱਕ ਲੋਹਟ ਵਿਖੇ ਘਰ ਵਿਚ ਦਾਖਲ ਹੋ ਨੌਜਵਾਨ ਨੂੰ ਗੋਲ਼ੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਚੱਕ ਲੋਹਟ ਵਿਖੇ ਸਵੇਰ ਸਮੇਂ ਇਕ ਘਰ ਤੇ ਚਾਰ ਅਸਲਾਧਾਰੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਵਾਲੇ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਅਤੇ ਇਕ ਕਰੀਬ ਵੀਹ ਸਾਲ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਜਿਸ ਨੂੰ ਪਰਿਵਾਰਕ ਮੈਂਬਰ ਰੋਪੜ ਹਸਪਤਾਲ ਵਿਖੇ ਇਲਾਜ ਲਈ ਲੈ ਗਏ । ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ।
(For more news apart from 4 unknown attackers opened fire on young man News in Punjabi, stay tuned to Rozana Spokesman)