ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

By : BALJINDERK

Published : Jul 29, 2025, 7:45 pm IST
Updated : Jul 29, 2025, 7:45 pm IST
SHARE ARTICLE
Dr. Baljit Kaur
Dr. Baljit Kaur

ਲੋਕਾਂ ਨੂੰ ਅਪੀਲ, ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨਾਲ ਕਰਨ ਸਹਿਯੋਗ

Punjab News in Punjabi : ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ "ਪ੍ਰੋਜੈਕਟ ਜੀਵਨਜੋਤ-2" ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ। ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20 ਵਿਸ਼ੇਸ਼ ਛਾਪਿਆਂ/ਚੈਕਿੰਗਾਂ ਰਾਹੀਂ 5 ਹੋਰ ਬੱਚਿਆਂ ਨੂੰ ਰਾਹਤ ਦਿੱਤੀ ਗਈ ਹੈ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਸੜਕ ਤੋਂ ਚੁੱਕ ਕੇ ਸਕੂਲ ਜਾਂ ਬਾਲ ਘਰ ਤੱਕ ਲੈ ਜਾਣਾ "ਜੀਵਨਜੋਤ" ਦਾ ਮੁੱਖ ਉਦੇਸ਼ ਹੈ।

ਡਾ. ਕੌਰ ਨੇ ਦੱਸਿਆ ਕਿ ਅੱਜ ਜਿਨ੍ਹਾਂ ਜ਼ਿਲਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਗਏ, ਉਹ ਹਨ: ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਜਲੰਧਰ। ਇਨ੍ਹਾਂ ਤੋਂ ਇਲਾਵਾ ਕਪੂਰਥਲਾ, ਮਾਨਸਾ, ਮਲੇਰਕੋਟਲਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਵੀ ਚੈਕਿੰਗ ਕੀਤੀ ਗਈ।

ਇਨ੍ਹਾਂ ਵਿੱਚੋਂ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ 'ਚੋਂ ਇੱਕ-ਇੱਕ ਬੱਚਾ ਭੀਖ ਮੰਗਦਾ ਹੋਇਆ ਮਿਲਿਆ, ਜਿਸਨੂੰ ਤੁਰੰਤ ਰੈਸਕਿਊ ਕਰ ਲਿਆ ਗਿਆ।

ਮੰਤਰੀ ਨੇ ਦੱਸਿਆ ਕਿ ਬਚਾਏ ਗਏ 3 ਬੱਚਿਆਂ ਦੇ ਮਾਪਿਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਚੇਤਾਵਨੀ ਦੇ ਕੇ ਇਹਨਾਂ ਨੂੰ ਇਹ ਸ਼ਰਤ ਰੱਖਦਿਆਂ ਮੁੜ ਮਾਪਿਆਂ ਦੇ ਹਵਾਲੇ ਕੀਤਾ ਗਿਆ ਕਿ ਭਵਿੱਖ ਵਿੱਚ ਉਹ ਆਪਣੇ ਬੱਚਿਆਂ ਪਾਸੋਂ ਭੀਖ ਨਹੀਂ ਮੰਗਵਾਉਣਗੇ। 2 ਹੋਰ ਬੱਚਿਆਂ ਨੂੰ ਸੁਰੱਖਿਅਤ ਤੌਰ 'ਤੇ ਬਾਲ ਘਰ ਭੇਜਿਆ ਗਿਆ। ਡਾ. ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਮਾਪੇ ਵੱਲੋਂ ਮੁੜ ਅਜਿਹਾ ਕੀਤਾ ਗਿਆ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਡੀ.ਐਨ.ਏ. ਟੈਸਟ ਦੀ ਲੋੜ ਨਹੀਂ ਪਈ। ਬਾਲ ਸੁਰੱਖਿਆ ਟੀਮਾਂ ਅਤੇ ਜ਼ਿਲ੍ਹਾ ਬਾਲ ਭਲਾਈ ਕਮੇਟੀਆਂ ਨੇ ਸਮੇਂ ਸਿਰ ਦਖ਼ਲ ਦੇ ਕੇ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਇਹ ਕਾਰਵਾਈ ਮੁਕੰਮਲ ਕੀਤੀ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਬਾਲ ਭੀਖ ਮੁਕਤ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਪੰਜਾਬ ਸਰਕਾਰ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਥਾਂ ਕੋਈ ਬੱਚਾ ਭੀਖ ਮੰਗਦਾ ਮਿਲੇ, ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

(For more news apart from 5 more children saved begging Mann govt: Total 208 children new life: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement