
Amritsar News : ਗਿਆਨੀ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਲਿਆ ਗਿਆ ਫ਼ੈਸਲਾ
Amritsar News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ ।
(For more news apart from five Singh Sahibans scheduled August 1 has been postponed News in Punjabi, stay tuned to Rozana Spokesman)