Punjab News : 'ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

By : BALJINDERK

Published : Jul 29, 2025, 7:15 pm IST
Updated : Jul 29, 2025, 7:15 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

Punjab News : ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 362 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

(For more news apart from 'War on Drugs':150th day, Punjab Police raids 347 places; 72 drug peddlers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM

ਮੋਟਰ 'ਤੇ CM ਨਾਲ ਗੱਲ ਕਰਨ ਮਗਰੋਂ ਕੀ ਬੋਲੇ ਕਿਸਾਨ ?

28 Jul 2025 5:18 PM

Operation Mahadev : Terrorist Hashim Musa | Who was Hashim Musa?Mastermind of Pahalgam terror attack

28 Jul 2025 5:16 PM

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM
Advertisement