ਸਿੱਖਿਆ ਮੰਤਰੀ ਨੇ ਹਿੰਦੀ ਅਤੇ ਅੰਗਰੇਜ਼ੀ ਦੇ 599 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ
Published : Aug 29, 2018, 5:06 pm IST
Updated : Aug 29, 2018, 5:06 pm IST
SHARE ARTICLE
appointment letters to 599 teachers
appointment letters to 599 teachers

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਅੱਜ 3582 ਭਰਤੀ ਦੇ ਰਹਿੰਦੇ ਅੰਗਰੇਜ਼ੀ ਦੇ 257 ਅਤੇ ਹਿੰਦੀ ਦੇ 342 ਅਧਿਆਪਕਾਂ ਨੂੰ ਨਿਯੁਕਤੀ-ਕਮ-ਪੇਸ਼ਕਸ਼ ਪੱਤਰ...

ਚੰਡੀਗੜ੍ਹ/ਐਸ.ਏ.ਐਸ. ਨਗਰ, 29 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਅੱਜ 3582 ਭਰਤੀ ਦੇ ਰਹਿੰਦੇ ਅੰਗਰੇਜ਼ੀ ਦੇ 257 ਅਤੇ ਹਿੰਦੀ ਦੇ 342 ਅਧਿਆਪਕਾਂ ਨੂੰ ਨਿਯੁਕਤੀ-ਕਮ-ਪੇਸ਼ਕਸ਼ ਪੱਤਰ ਵੰਡੇ। ਇਸ ਮੌਕੇ ਤਰਸ ਦੇ ਆਧਾਰ ਉਤੇ ਕਲਰਕ ਦੀਆਂ ਆਸਾਮੀਆਂ ਲਈ 6, ਲਾਇਬ੍ਰੇਰੀ ਰਿਸਟੋਰਰ ਦੀਆਂ ਆਸਾਮੀਆਂ ਲਈ 3, ਐਸ.ਐਲ.ਏ. 1 ਅਤੇ ਦਰਜਾ ਚਾਰ ਦੀਆਂ ਆਸਾਮੀਆਂ ਲਈ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

appointment letters to 599 teachersappointment letters to 599 teachers

ਇਨ੍ਹਾਂ 3582 ਅਧਿਆਪਕਾਂ ਵਿੱਚੋਂ 2082 ਨੂੰ ਅੰਮ੍ਰਿਤਸਰ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਨਿਯੁਕਤੀ ਪੱਤਰ ਵੰਡੇ ਗਏ ਸਨ, ਜਦੋਂ ਕਿ ਅੰਗਰੇਜ਼ੀ ਤੇ ਹਿੰਦੀ ਵਿਸ਼ਿਆਂ ਦੇ ਅਧਿਆਪਕਾਂ ਦਾ ਮਾਮਲਾ ਅਦਾਲਤ ਵਿੱਚ ਚਲਾ ਗਿਆ ਸੀ। ਹੁਣ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਬਾਕੀ ਰਹਿੰਦੇ ਅਧਿਆਪਕਾਂ ਨੂੰ ਅੱਜ ਮੁਹਾਲੀ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਨਿਯੁਕਤੀ ਪੱਤਰ ਵੰਡੇ ਗਏ।

appointment letters to 599 teachersappointment letters to 599 teachers

ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨਿਆਂ ਦਾ ਰਾਹ ਛੱਡ ਕੇ ਗੱਲਬਾਤ ਦੀ ਮੇਜ਼ ਉਤੇ ਆਉਣ ਲਈ ਆਖਿਆ।

appointment letters to 599 teachersappointment letters to 599 teachers

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ ਅਤੇ ਮੰਨ ਵੀ ਰਹੀ ਹੈ ਤਾਂ ਅਧਿਆਪਕਾਂ ਨੂੰ ਮੁਜ਼ਾਹਰਿਆਂ ਦੇ ਰਾਹ ਪੈਣ ਦੀ ਕੀ ਲੋੜ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਲੈਣ ਵਾਲੇ ਅਧਿਆਪਕ ਇਹ ਪ੍ਰਣ ਕਰਨ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇਣਗੇ ਤਾਂ ਜੋ ਸਾਡੇ ਬੱਚੇ ਮੁਕਾਬਲੇ ਦੇ ਇਸ ਯੁੱਗ ਵਿੱਚ ਕਾਮਯਾਬ ਹੋਣ।

appointment letters to 599 teachersappointment letters to 599 teachers

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਅਮਲੇ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement