ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ...
Published : Aug 29, 2018, 6:53 pm IST
Updated : Aug 29, 2018, 6:53 pm IST
SHARE ARTICLE
Capt Amrinder Singh
Capt Amrinder Singh

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ 'ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ

ਚੰਡੀਗੜ੍ਹ, 29 ਅਗਸਤ-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ।  ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਜਸਟਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਜਿਨ੍ਹਾਂ ਨੇ ਪ੍ਰਾਈਵੇਟ ਸੈਕਟਰ ਦੇ ਸਸ਼ਕਤੀਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿੱਜੀ ਸੈਕਟਰ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੀ ਨਵੀਂ ਸਨਅਤੀ ਨੀਤੀ ਇਸ ਸੇਧ ਵਿੱਚ ਹੀ ਤਿਆਰ ਕੀਤੀ ਗਈ ਹੈ। ਅਮਰੀਕਾ ਦੇ ਰਾਜਦੂਤ ਸ੍ਰੀ ਜਸਟਰ ਅੱਜ ਦੁਪਹਿਰ ਮੁੱਖ ਮੰਤਰੀ ਨੂੰ ਮਿਲਣ ਆਏ ਸਨ।  ਮੁੱਖ ਮੰਤਰੀ ਨੇ ਦੌਰੇ 'ਤੇ ਆਏ ਵਫ਼ਦ ਨੂੰ ਦੱਸਿਆ ਕਿ ਉਨ੍ਹਾਂ ਨੇ 1985 ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਹੁੰਦੇ ਹੋਏ ਅਮਰੀਕਾ ਦੀ ਅੰਤਰਰਾਸ਼ਟਰੀ ਕੰਪਨੀ ਪੈਪਸੀਕੋ ਨੂੰ ਸੰਗਰੂਰ ਜ਼ਿਲ੍ਹੇ 'ਚ ਆਲੂਆਂ ਦੇ ਚਿਪਸ ਬਣਾਉਣ ਦਾ ਪਲਾਂਟ ਲਾਉਣ ਵਾਸਤੇ ਜ਼ੋਰ ਦਿੱਤਾ ਜੋ ਸ਼ਾਇਦ ਪੰਜਾਬ ਵਿੱਚ ਪਹਿਲੀ ਬਹੁ-ਰਾਸ਼ਟਰੀ ਕੰਪਨੀ (ਐਮ.ਐਨ.ਸੀ) ਸੀ।

ਉਨ੍ਹਾਂ ਕਿਹਾ ਕਿ ਨਵੀਂ ਸਨਅਤੀ ਦਾ ਉਦੇਸ਼ ਉਨ੍ਹਾਂ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਰਿਆਇਤਾਂ ਅਤੇ ਲਾਭ ਮੁਹਈਆ ਕਰਵਾਉਣ 'ਤੇ ਕੇਂਦਰਿਤ ਹੈ ਜੋ ਸੂਬੇ ਵਿੱਚ ਆਪਣੇ ਉਦਮਾਂ ਸਥਾਪਤ ਕਰਨ ਲਈ ਉਤਸੁਕ ਹਨ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਛੇਤੀਂ ਹੀ ਦੇਸ਼ ਵਿੱਚ ਨਿਵੇਸ਼ ਦੇ ਪੱਖ ਤੋਂ ਸਭ ਤੋਂ ਪੰਸਦੀਦਾ ਖੇਤਰ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਪੱਖੀ ਇਸ ਸਨਅਤੀ ਨੀਤੀ ਵਿੱਚ ਉਦਯੋਗ ਨੂੰ ਬਿਨਾਂ ਕਿਸੇ ਰੁਕਾਵਟ ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸ੍ਰੀ ਜਸਟਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਅਮਰੀਕੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਮੁਹਈਆ ਕਰਵਾਏਗੀ

ਜੋ ਸੂਬੇ ਵਿੱਚ ਸਨਅਤੀ ਇਕਾਈਆਂ ਸਥਾਪਤ ਕਰਨ ਦੀ ਇੱਛਾ ਰੱਖਦੇ ਹਨ।   ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਬਹੁਤ ਜ਼ਿਆਦਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰੀਆਂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅੱਤਵਾਦ ਦੇ ਦੌਰਾਨ ਹਿਜਰਤ ਕਰ ਚੁੱਕੀ ਸਨਅਤ ਹੁਣ ਮੁੜ ਆ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹ•ਾਂ ਦੀ ਸਰਕਾਰ ਦੇ ਕੇਂਦਰ ਨਾਲ ਬਹੁਤ ਵਧੀਆ ਸਬੰਧ ਹਨ ਜੋ ਸੂਬੇ ਲਈ ਸਹਾਈ ਹੁੰਦੇ ਹਨ। ਉਨ੍ਹ•ਾਂ ਨੇ ਭਾਰਤ ਦੀ ਅਨੇਕਤਾ 'ਚ ਏਕਤਾ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਫਿਰਕੂ ਸਦਭਾਵਨਾ ਦੀ ਮਹੱਤਤਾ ਦੀ ਗੱਲ ਵੀ ਕੀਤੀ।

ਉਨ•ਾਂ ਕਿਹਾ ਕਿ ਇੱਥੇ ਕਿਸੇ ਕਿਸਮ ਦੇ ਕੱਟੜਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਉਨ•੍ਹਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਬਕਾਇਦਾ ਬਿਲ ਲਿਆਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਵੋਟਾਂ ਤੋਂ ਪਹਿਲਾਂ ਹੋਣ ਵਾਲੇ ਗੱਠਜੋੜ 'ਤੇ ਨਿਰਭਰ ਕਰਨਗੇ ਪਰ ਕਾਂਗਰਸ ਸਪੱਸ਼ਟ ਤੌਰ 'ਤੇ ਮਜ਼ਬੂਤ ਸਥਿਤੀ ਵਿੱਚ ਉਭਰੇਗੀ ਕਿਉਂਕਿ ਭਾਜਪਾ ਦਾ ਆਧਾਰ ਤੇਜ਼ੀ ਨਾਲ ਖੁੱਸ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਦਾ ਮਹਿਜ਼ ਦੋ ਫੀਸਦੀ ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਜੋ ਮੁਲਕ ਦੇ ਅੰਨ ਭੰਡਾਰ ਵਿੱਚ 40 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ। ਉਹਨਾਂ ਕਿਹਾ, ''ਸਾਡੇ ਲਈ ਹੁਣ ਵੇਲਾ ਆ ਗਿਆ ਹੈ ਕਿ ਖੇਤੀ ਅਰਥਚਾਰੇ ਤੋਂ ਅਤਿ ਆਧੁਨਿਕ ਉਦਯੋਗ 'ਚ ਪ੍ਰਵੇਸ਼ ਕੀਤਾ ਜਾਵੇ ਕਿਉਂਜੋ ਸਾਡੇ ਰਵਾਇਤੀ ਖੇਤੀ ਪਹਿਲਾਂ ਹੀ ਹਾਸ਼ਿਏ 'ਤੇ ਪਹੁੰਚ ਚੁੱਕੀ ਹੈ।''ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement