ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ’ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ
Published : Aug 29, 2018, 5:53 pm IST
Updated : Aug 29, 2018, 5:53 pm IST
SHARE ARTICLE
Pb CM endorses US envoy's views
Pb CM endorses US envoy's views

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ...

ਚੰਡੀਗੜ, 29 ਅਗਸਤ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ। 

ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਜਸਟਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਜਿਨਾਂ ਨੇ ਪ੍ਰਾਈਵੇਟ ਸੈਕਟਰ ਦੇ ਸਸ਼ਕਤੀਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਨਿੱਜੀ ਸੈਕਟਰ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੀ ਨਵੀਂ ਸਨਅਤੀ ਨੀਤੀ ਇਸ ਸੇਧ ਵਿੱਚ ਹੀ ਤਿਆਰ ਕੀਤੀ ਗਈ ਹੈ। ਅਮਰੀਕਾ ਦੇ ਰਾਜਦੂਤ ਸ੍ਰੀ ਜਸਟਰ ਅੱਜ ਦੁਪਹਿਰ ਮੁੱਖ ਮੰਤਰੀ ਨੂੰ ਮਿਲਣ ਆਏ ਸਨ। 

ਮੁੱਖ ਮੰਤਰੀ ਨੇ ਦੌਰੇ ’ਤੇ ਆਏ ਵਫ਼ਦ ਨੂੰ ਦੱਸਿਆ ਕਿ ਉਨਾਂ ਨੇ 1985 ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਹੁੰਦੇ ਹੋਏ ਅਮਰੀਕਾ ਦੀ ਅੰਤਰਰਾਸ਼ਟਰੀ ਕੰਪਨੀ ਪੈਪਸੀਕੋ ਨੂੰ ਸੰਗਰੂਰ ਜ਼ਿਲੇ ’ਚ ਆਲੂਆਂ ਦੇ ਚਿਪਸ ਬਣਾਉਣ ਦਾ ਪਲਾਂਟ ਲਾਉਣ ਵਾਸਤੇ ਜ਼ੋਰ ਦਿੱਤਾ ਜੋ ਸ਼ਾਇਦ ਪੰਜਾਬ ਵਿੱਚ ਪਹਿਲੀ ਬਹੁ-ਰਾਸ਼ਟਰੀ ਕੰਪਨੀ (ਐਮ.ਐਨ.ਸੀ) ਸੀ। ਉਨਾਂ ਕਿਹਾ ਕਿ ਨਵੀਂ ਸਨਅਤੀ ਦਾ ਉਦੇਸ਼ ਉਨਾਂ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਰਿਆਇਤਾਂ ਅਤੇ ਲਾਭ ਮੁਹਈਆ ਕਰਵਾਉਣ ’ਤੇ ਕੇਂਦਰਿਤ ਹੈ ਜੋ ਸੂਬੇ ਵਿੱਚ ਆਪਣੇ ਉਦਮਾਂ ਸਥਾਪਤ ਕਰਨ ਲਈ ਉਤਸੁਕ ਹਨ। 

Pb CM endorses US envoy's viewsPb CM endorses US envoy's views

ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਛੇਤੀਂ ਹੀ ਦੇਸ਼ ਵਿੱਚ ਨਿਵੇਸ਼ ਦੇ ਪੱਖ ਤੋਂ ਸਭ ਤੋਂ ਪੰਸਦੀਦਾ ਖੇਤਰ ਵਜੋਂ ਉਭਰੇਗਾ। ਉਨਾਂ ਕਿਹਾ ਕਿ ਨਿਵੇਸ਼ਕਾਂ ਪੱਖੀ ਇਸ ਸਨਅਤੀ ਨੀਤੀ ਵਿੱਚ ਉਦਯੋਗ ਨੂੰ ਬਿਨਾਂ ਕਿਸੇ ਰੁਕਾਵਟ ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਉਨਾਂ ਨੇ ਸ੍ਰੀ ਜਸਟਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨਾਂ ਅਮਰੀਕੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਮੁਹਈਆ ਕਰਵਾਏਗੀ ਜੋ ਸੂਬੇ ਵਿੱਚ ਸਨਅਤੀ ਇਕਾਈਆਂ ਸਥਾਪਤ ਕਰਨ ਦੀ ਇੱਛਾ ਰੱਖਦੇ ਹਨ।

 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਬਹੁਤ ਜ਼ਿਆਦਾ ਹਨ ਅਤੇ ਸੂਬਾ ਸਰਕਾਰ ਉਨਾਂ ਨੂੰ ਪੂਰੀਆਂ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਅੱਤਵਾਦ ਦੇ ਦੌਰਾਨ ਹਿਜਰਤ ਕਰ ਚੁੱਕੀ ਸਨਅਤ ਹੁਣ ਮੁੜ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਕੇਂਦਰ ਨਾਲ ਬਹੁਤ ਵਧੀਆ ਸਬੰਧ ਹਨ ਜੋ ਸੂਬੇ ਲਈ ਸਹਾਈ ਹੁੰਦੇ ਹਨ। ਉਨਾਂ ਨੇ ਭਾਰਤ ਦੀ ਅਨੇਕਤਾ ’ਚ ਏਕਤਾ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਫਿਰਕੂ ਸਦਭਾਵਨਾ ਦੀ ਮਹੱਤਤਾ ਦੀ ਗੱਲ ਵੀ ਕੀਤੀ।

ਉਨਾਂ ਕਿਹਾ ਕਿ ਇੱਥੇ ਕਿਸੇ ਕਿਸਮ ਦੇ ਕੱਟੜਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਉਨਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਬਕਾਇਦਾ ਬਿਲ ਲਿਆਂਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਵੋਟਾਂ ਤੋਂ ਪਹਿਲਾਂ ਹੋਣ ਵਾਲੇ ਗੱਠਜੋੜ ’ਤੇ ਨਿਰਭਰ ਕਰਨਗੇ ਪਰ ਕਾਂਗਰਸ ਸਪੱਸ਼ਟ ਤੌਰ ’ਤੇ ਮਜ਼ਬੂਤ ਸਥਿਤੀ ਵਿੱਚ ਉਭਰੇਗੀ ਕਿਉਂਕਿ ਭਾਜਪਾ ਦਾ ਆਧਾਰ ਤੇਜ਼ੀ ਨਾਲ ਖੁੱਸ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਦਾ ਮਹਿਜ਼ ਦੋ ਫੀਸਦੀ ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਜੋ ਮੁਲਕ ਦੇ ਅੰਨ ਭੰਡਾਰ ਵਿੱਚ 40 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ। ਉਨਾਂ ਕਿਹਾ, ‘‘ਸਾਡੇ ਲਈ ਹੁਣ ਵੇਲਾ ਆ ਗਿਆ ਹੈ ਕਿ ਖੇਤੀ ਅਰਥਚਾਰੇ ਤੋਂ ਅਤਿ ਆਧੁਨਿਕ ਉਦਯੋਗ ’ਚ ਪ੍ਰਵੇਸ਼ ਕੀਤਾ ਜਾਵੇ ਕਿਉਂਜੋ ਸਾਡੇ ਰਵਾਇਤੀ ਖੇਤੀ ਪਹਿਲਾਂ ਹੀ ਹਾਸ਼ਿਏ ’ਤੇ ਪਹੁੰਚ ਚੁੱਕੀ ਹੈ।’’ ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਪਾਲ ਸਿੰਘ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement