ਸ਼ਾਮ ਹੋਣ 'ਤੇ ਹਨੇਰੇ ਵਿਚ ਡੁੱਬ ਜਾਂਦੈ ਰਾਮਪੁਰਾ ਫੂਲ
Published : Aug 29, 2018, 1:20 pm IST
Updated : Aug 29, 2018, 1:20 pm IST
SHARE ARTICLE
Street lights off
Street lights off

ਨਗਰ ਕੌਂਸਲ ਵਲੋਂ ਦਿਤੀਆਂ ਜਾਣ ਵਾਲੀਆਂ ਮੂਲ ਸਹੂਲਤਾਂ ਤੋਂ ਸਥਾਨਕ ਸ਼ਹਿਰ ਵਾਸੀ ਵਾਂਝੇ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ..........

ਰਾਮਪੁਰਾ ਫੂਲ : ਨਗਰ ਕੌਂਸਲ ਵਲੋਂ ਦਿਤੀਆਂ ਜਾਣ ਵਾਲੀਆਂ ਮੂਲ ਸਹੂਲਤਾਂ ਤੋਂ ਸਥਾਨਕ ਸ਼ਹਿਰ ਵਾਸੀ ਵਾਂਝੇ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀਆਂ ਭਾਂਵੇ ਅਨੇਕਾਂ ਸਮੱਸਿਆਵਾਂ ਹਨ ਪਰ ਇੰਨਾ 'ਚੋ ਇੱਕ ਗੰਭੀਰ ਸਮੱਸਿਆਂ ਸਟਰੀਟ ਲਾਈਟਾਂ ਦੀ ਹੈ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਬੰਦ ਪਈਆਂ ਹਨ ਅਤੇ ਸ਼ਾਮ ਹੋਣ 'ਤੇ ਸ਼ਹਿਰ ਹਨੇਰੇ ਵਿਚ ਡੁੱਬ ਜਾਂਦਾ ਹੈ। ਸ਼ਹਿਰ ਦੇ ਕਈ ਹਿੱਸਿਆਂ ਦੀਆਂ ਲਾਈਟਾਂ ਨਾ ਚੱਲਣ ਕਾਰਨ ਲੋਕਾਂ ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਕੋਈ ਅਣਹੋਣੀ ਘਟਨਾ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਗਲਤ ਅਨਸਰ ਚੋਰੀ ਅਤੇ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਲੋਕ ਜਨ ਸ਼ਕਤੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਮਨਦੀਪ ਕੌਰ ਅਤੇ ਸ਼ਹਿਰ ਦੇ ਲੋਕਾਂ ਨੇ ਦੱਸਿਆ ਕਿ ਲਾਈਟਾਂ ਖਰਾਬ ਹੋਣ ਬਾਰੇ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਗਿਆ ਹੈ। ਕੌਂਸਲ ਅਧਿਕਾਰੀਆਂ ਵੱਲੋਂ ਲਾਈਟਾਂ ਠੀਕ ਕਰਵਾ ਕੇ ਚਲਾਉਣ ਦਾ ਭਰੋਸਾ ਤਾਂ ਦੇ ਦਿੱਤਾ ਜਾਂਦਾ ਹੈ ਪਰ ਇਸ ਨੂੰ ਅਮਲੀਜਾਮਾ ਨਹੀ ਪਹਿਨਾਇਆ ਜਾਂਦਾ। ਜਿਸ ਕਾਰਨ ਸ਼ਹਿਰ ਵਾਸੀਆਂ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। 

ਨਿਊ ਭਗਤ ਕਾਲੌਨੀ ਦੇ ਲੋਕਾਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਖੇਤਰ ਦੀਆਂ ਸਟਰੀਟ ਲਾਈਟਾਂ ਲੱਗਭਗ ਪਿਛਲੇ ਡੇਢ ਸਾਲ ਤੋਂ ਬੰਦ ਪਈਆਂ ਹਨ ਅਤੇ ਹਨੇਰਾ ਹੋਣ ਕਾਰਨ ਕਈ ਵਾਰਦਾਤਾਂ ਵੀ ਵਾਪਰ ਚੁੱਕੀਆਂ ਹਨ। ਪਰ ਪ੍ਰਸ਼ਾਸਨ ਦਾ ਇਸ ਪਾਸੇ ਉੱਕਾ ਹੀ ਧਿਆਨ ਨਹੀ ਹੈ। ਜਿਸ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਕੌਂਸਲ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਹਨੇਰੇ ਕਾਰਨ ਕੋਈ ਘਟਨਾ ਨਾ ਵਾਪਰ ਸਕੇ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਮਨਦੀਪ ਕਰਕਰਾ ਨੇ ਕਿਹਾ ਕਿ ਜਲਦ ਹੀ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਚਾਲੂ ਕਰਵਾ ਦਿੱਤਾ ਜਾਵੇਗਾ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement