
ਸੂਬੇ 'ਚ 3 ਤੋਂ 5 ਫ਼ੀਸਦੀ ਨਵਾਂ ਰਕਬਾ ਜੰਗਲਾਤ ਥੱਲੇ ਲਿਆਉਣਾ ਹੋਵੇਗਾ ਟੀਚਾ : ਸਾਧੂ ਸਿੰਘ ਧਰਮਸੋਤ
ਚੰਡੀਗੜ੍ਹ : ਪੰਜਾਬ 'ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1040 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੌਂਪਿਆ।
Central Government releases Rs. 1040 crore to make Punjab green
ਇਹ ਜਾਣਕਾਰੀ ਦਿੰਦਿਆਂ ਧਰਮਸੋਤ ਨੇ ਦਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਵਿਚ ਜੰਗਲਾਂ ਹੇਠ ਰਕਬਾ ਵਧਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ ਸਰਕਾਰ ਵੱਲ ਕੈਂਪਾਂ ਸਕੀਮ ਦੇ ਬਕਾਇਆ ਪਏ 1040 ਕਰੋੜ ਜਾਰੀ ਕਰਨ ਦੀ ਮੰਗ ਵੀ ਕੀਤੀ। ਧਰਮਸੋਤ ਨੇ ਕੇਂਦਰੀ ਮੰਤਰੀ ਦਾ ਧਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਵਲੋਂ ਕੇਂਦਰ ਸਰਕਾਰ ਨੂੰ ਲਿਖੇ ਡੀ.ਓ. ਪੱਤਰ ਵੀ ਦਿਵਾਇਆ, ਜਿਸ 'ਚ ਪਨਕੈਂਪਾਂ ਸਕੀਮ ਤਹਿਤ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਇਸ ਮੰਗ 'ਤੇ ਤੁਰੰਤ ਕਾਰਵਾਈ ਕਰਦਿਆਂ ਇਹ ਰਾਸ਼ੀ ਜਾਰੀ ਕਰਵਾ ਦਿੱਤੀ।
Central Government releases Rs. 1040 crore to make Punjab green
ਜੰਗਲਾਤ ਮੰਤਰੀ ਨੇ ਦਸਿਆ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਸੂਬੇ ਭਰ 'ਚੋਂ ਕਿਸੇ ਵਿਸ਼ੇਸ਼ ਮਕਸਦ ਲਈ ਕੱਟੇ ਗਏ ਜੰਗਲਾਂ ਨੂੰ ਨਵੀਂ ਪਲਾਂਟੇਸ਼ਨ ਕਰ ਕੇ ਮੁੜ ਹਰਿਆ-ਭਰਿਆ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੂਬੇ ਦੇ ਮੌਜੂਦਾ ਜੰਗਲਾਤ ਖੇਤਰ 'ਚ 3 ਤੋਂ 5 ਫ਼ੀ ਸਦੀ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗਲਾਂ ਥੱਲੇ ਰਕਬਾ ਵਧਾਉਣ ਲਈ ਆਪਣੇ ਯਤਨਾਂ 'ਚ ਹੋਰ ਤੇਜ਼ੀ ਲਿਆਵੇਗੀ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਡਾ. ਰੋਸ਼ਨ ਸ਼ੁੰਕਾਰੀਆ, ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ ਅਤੇ ਸੂਬੇ ਦੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।