
1700 ਕਰੋੜ ਦੀ ਤਬਾਹੀ ਤੇ 8 ਮੌਤਾਂ
ਪੰਜਾਬ- ਪੰਜਾਬ ਵਿਚ ਆਏ ਹੜ੍ਹਾਂ ਨੇ ਮਨੁੱਖੀ ਜੀਵਨ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ ਤੇ ਜੇਕਰ ਸਰਕਾਰੀ ਅੰਕੜਿਆਂ 'ਤੇ ਝਾਤ ਮਾਰੀਏ ਤਾ ਹੁਣ ਤੱਕ 1,700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜਾਂ ਕਰਕੇ ਹੋਈ ਤਬਾਹੀ ਦਾ ਵੇਰਵਾ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਹੜ੍ਹਾਂ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋਈ ਹੈ| ਕੈਪਟਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਅੰਕੜੇ ਜਾਰੀ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 317.63 ਮਿਲੀਮੀਟਰ ਵਰਖਾ ਹੋਈ ਹੈ। ਜਿਸ ਨਾਲ ਕੁੱਲ 18 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।
Detail Of lose due to flood
ਭਾਰੀ ਬਰਸਾਤ ਕਾਰਨ ਕੁੱਲ 554 ਪਿੰਡਾਂ ਵਿਚ ਰਹਿੰਦੇ 13,635 ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਹੜਾਂ ਕਾਰਨ ਹੋਈਆਂ 8 ਮੌਤਾਂ ਵਿਚੋਂ ਸਭ ਤੋਂ ਵੱਧ ਲੁਧਿਆਣਾ 'ਚ ਹੋਈਆਂ ਹਨ। ਇਸ ਤੋਂ ਇਲਾਵਾ ਫ਼ਾਜ਼ਿਲਕਾ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿਚ ਇੱਕ-ਇੱਕ ਵਿਅਕਤੀ ਦੀ ਜਾਨ ਗਈ ਹੈ। ਭਾਰੀ ਮੀਂਹ ਕਾਰਨ ਆਏ ਹੜ੍ਹਾਂ ਵਿਚ ਹਾਲੇ ਇੱਕ ਵਿਅਕਤੀ ਲਾਪਤਾ ਦੱਸਿਆ ਗਿਆ ਹੈ ਤੇ 12 ਵਿਅਕਤੀ ਜ਼ਖ਼ਮੀ ਹੋਏ ਹਨ।
ਹਾਲਾਂਕਿ, ਇਸ ਸਰਵੇਖਣ ਵਿਚ ਬਿਮਾਰਾਂ ਦੀ ਗਿਣਤੀ ਨਹੀਂ ਦੱਸੀ ਗਈ। ਹੜ੍ਹਾਂ ਦਾ ਪਾਣੀ ਘਟਣ ਦੇ ਨਾਲ ਹੀ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰ ਲੋਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਕੈਪਟਨ ਦੀ ਰਿਪੋਰਟ ਮੁਤਾਬਕ ਪਿੰਡਾਂ ਵਿਚ 1457 ਘਰ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਤੇ 298 ਮਕਾਨਾਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਹੜ੍ਹਾਂ ਨੇ 49 ਕੱਚੇ ਮਕਾਨ ਪੂਰੀ ਤਰ੍ਹਾਂ ਢਹਿਢੇਰੀ ਕਰ ਦਿੱਤੇ ਹਨ ਅਤੇ 64 ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ।
I am grateful to @adgpi, @NDRFHQ, @PunjabGovtIndia Officials along with the people who came together to repair breaches & safeguard lives. Damage assessed will cost the state approx Rs. 2000 Cr which includes compensation and damage to the state's infrastructure. Details below: pic.twitter.com/znFTaDg8Ui
— Capt.Amarinder Singh (@capt_amarinder) August 28, 2019
ਮੁੱਖ ਮੰਤਰੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੜ੍ਹਾਂ ਕਾਰਨ 4,228 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।ਅੰਕੜਿਆਂ ਮੁਤਾਬਕ 1,72,223 ਏਕੜ 'ਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਸਰਕਾਰ ਇਸ ਖਰਾਬੇ ਦਾ ਮੁਆਵਜ਼ਾ ਲੋਕਾਂ ਨੂੰ ਕਦੋਂ ਜਾਰੀ ਕਰੇਗੀ, ਇਸ ਬਾਰੇ ਕੁਝ ਕਹਿਣਾ ਹਾਲੇ ਬਾਕੀ ਹੈ। ਹਾਲੇ ਤਕ ਪੰਜਾਬ ਨੂੰ ਕੇਂਦਰ ਤੋਂ ਵੀ ਕੋਈ ਮਦਦ ਨਹੀਂ ਕੀਤੀ ਤੇ ਮੁੱਖ ਮੰਤਰੀ ਨੇ 475.56 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ, ਪਰ ਨੁਕਸਾਨ ਇਸ ਤੋਂ ਕਈ ਗੁਣਾ ਵੱਧ ਹੈ। ਸੋ ਹੁਣ ਦੇਖਣਾ ਇਹ ਹੈ ਕਿ ਹੜਾਂ ਦੇ ਝੰਬੇ ਇਨ੍ਹਾਂ ਲੋਕਾਂ ਦੀ ਜ਼ਿੰਦਗੀ ਦੋਬਾਰਾ ਪਟੜੀ 'ਤੇ ਕਦੋ ਆਉਂਦੀ ਹੈ ?
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।