
ਗੁਰਦੁਆਰਾ ਨਾਨਕ ਪਿਆਓ ਤੋਂ ਸ੍ਰੀ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਅੰਮ੍ਰਿਤਸਰ ਪੁੱਜੇ।
ਅੰਮ੍ਰਿਤਸਰ (ਚਰਨਜੀਤ ਅਰੋੜਾ): ਦਿੱਲੀ ਸਥਿਤ ਗੁਰਦੁਆਰਾ ਨਾਨਕ ਪਿਆਓ ਤੋਂ ਲੈ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਚੱਲੇਗਾ।
Paramjit Singh Sarna
ਇਸ ਮੌਕੇ ਕਾਰਸੇਵਾ ਵਾਲੇ ਬਾਬਿਆਂ ਦਾ ਧੰਨਵਾਦ ਕੀਤਾ ਜੋ ਇਸ ਨਗਰ ਕੀਰਤਨ ਦੌਰਾਨ ਲੰਗਰ ਅਤੇ ਹੋਰ ਕੰਮਾਂ ਦੀ ਅਹਿਮ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਨਗਰ ਕੀਰਤਨ ਲਈ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਬਾਦਲਾਂ ਨੂੰ ਵੀ ਸੱਦਾ ਦੇਣ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨੇਤਾ ਸੁਬਰਮਨੀਅਮ ਸਵਾਮੀ ਦੇ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਭਾਜਪਾ ਨੂੰ ਸੁਬਰਮਨੀਅਮ ਦੇ ਬਿਆਨ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
Nagar Kirtan ਇਹ ਵਿਸ਼ਾਲ ਨਗਰ ਕੀਰਤਨ 28 ਅਕਤੂਬਰ ਨੂੰ ਕੱਢਿਆ ਜਾਣੀ ਹੈ ਜੋ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਓ ਤੋਂ ਚੱਲ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਤੋਂ ਵੀ ਇਕ ਕੌਮਾਂਤਰੀ ਨਗਰ ਕੀਰਤਨ ਭਾਰਤ ਆਇਆ ਹੋਇਆ ਹੈ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਦੀ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।