
219 ਸਟਾਫ਼ ਨਰਸਾਂ, 5 ਰੇਡੀਉਗ੍ਰਾਫ਼ਰ ਅਤੇ 9 ਲੈਬ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਜਾਰੀ
ਚੰਡੀਗੜ੍ਹ, 28 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਦੇ ਮਦੇਨਜ਼ਰ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ਵਿਚ ਸਟਾਫ਼ ਨਰਸਾਂ ਅਤੇ ਹੋਰ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਵਲੋਂ ਅੱਜ ਸੈਕਟਰ-7, ਚੰਡੀਗੜ੍ਹ ਸਥਿਤ ਅਪਣੀ ਰਿਹਾਇਸ਼ ਵਿਖੇ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿਚ 219 ਸਟਾਫ਼ ਨਰਸਾਂ, 5 ਰੇਡੀਉਗ੍ਰਾਫ਼ਰ ਅਤੇ 9 ਲੈਬ ਟੈਕਨੀਸ਼ਅਨਾਂ ਸ਼ਾਮਲ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਸੋਨੀ ਨੇ ਦਸਿਆ ਕਿ ਅੱਜ ਇਥੇ 2 ਸਟਾਫ਼ ਨਰਸਾਂ ਨੂੰ ਟੋਕਨ ਵਜੋਂ ਨਿਯੁਕਤੀ ਪੱਤਰ ਦਿਤੇ ਗਏ ਹਨ ਜਦਕਿ 217 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਡਾਕ ਰਾਹੀਂ ਭੇਜ ਦਿਤੇ ਗਏ ਹਨ। ਉਨ੍ਹਾਂ ਦਸਿਆ ਕਿ ਸਟਾਫ਼ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਸਬੰਧੀ ਲਿਖਤੀ ਪ੍ਰੀਖਿਆ ਬਾਬਾ ਫ਼ਰੀਦ ਯੂਨੀਵਰਸਟੀ ਵਲੋਂ ਲਈ ਗਈ ਸੀ।
ਉਨ੍ਹਾਂ ਦਸਿਆ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਦੇ ਮਦੇਨਜ਼ਰ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਸਟਾਫ਼ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਗੂਲਰ ਆਧਾਰ 'ਤੇ ਇਹ ਭਰਤੀ ਕੀਤੀ ਗਈ ਹੈ। ਨਵ ਨਿਯੁਕਤ ਸਟਾਫ਼ ਨਰਸਾਂ ਵਿਚੋਂ ਕਰੀਬ 119 ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ 100 ਨੂੰ imageਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਤਾਇਤਾਨ ਕੀਤਾ ਜਾਵੇਗਾ।