ਪੰਜਾਬ ਪ੍ਰਾਪਤੀ ਸਰਵੇਖਣ ਟੈਸਟ 'ਚ ਕਰੀਬ 20 ਲੱਖ ਬੱਚਿਆਂ ਵੱਲੋਂ ਸ਼ਮੂਲੀਅਤ: ਸਿੱਖਿਆ ਮੰਤਰੀ
Published : Aug 29, 2020, 5:46 pm IST
Updated : Aug 29, 2020, 5:46 pm IST
SHARE ARTICLE
vijay inder singla
vijay inder singla

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਲਈ ਪਿਛਲੇ ਦਿਨੀਂ 6ਵੀਂ

ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਲਈ ਪਿਛਲੇ ਦਿਨੀਂ 6ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਟੈਸਟ ਲਿਆ ਗਿਆ ਜਿਸ ਵਿੱਚ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ 19.61 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ।

National Achievement SurveyNational Achievement Survey

ਉਨ੍ਹਾਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਰਾਹੀਂ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਰਵੇਖਣ ਮੁਕੰਮਲ ਕੀਤਾ ਜਾਵੇ ਜਿਸ ਤਹਿਤ ਸਰਵੇਖਣ ਦੀ ਇਹ ਪ੍ਰਕਿਰਿਆ ਪੂਰੀ ਕੀਤੀ ਗਈ।

Vijay Inder SinglaVijay Inder Singla

ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ `ਚ ਪਹਿਲੀ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨਾਲ ਲਗਾਤਾਰ ਆਨਲਾਈਨ ਮੀਟਿੰਗਾਂ ਕਰਕੇ ਸੁਝਾਅ ਲਏ ਜਾ ਰਹੇ ਹਨ।

StudentsStudents

ਸਿੰਗਲਾ ਨੇ ਦੱਸਿਆ ਕਿ ਇਸ ਸਰਵੇਖਣ ਟੈਸਟ ਵਿੱਚ 6ਵੀਂ ਤੋਂ 10ਵੀਂ ਤੱਕ ਦੇ 15.32 ਲੱਖ ਵਿਦਿਆਰਥੀ ਅਤੇ 11ਵੀਂ ਤੇ 12ਵੀਂ ਦੇ 4.29 ਲੱਖ ਵਿਦਿਆਰਥੀ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਜਮਾਤਵਾਰ ਵੇਰਵਾ ਦਿੰਦਿਆਂ ਕਿਹਾ ਕਿ ਸਰਵੇਖਣ ਟੈਸਟ ਵਿੱਚ 6ਵੀਂ ਜਮਾਤ ਦੇ 2,42,205, 7ਵੀਂ ਜਮਾਤ ਦੇ 2,51,200, 8ਵੀਂ ਜਮਾਤ ਦੇ 2,58,042, 9ਵੀਂ ਜਮਾਤ ਦੇ 3,88,707 ਅਤੇ 10ਵੀਂ ਜਮਾਤ ਦੇ 3,92,643 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

Vijay Inder Singla Vijay Inder Singla

ਉਨ੍ਹਾਂ ਦੱਸਿਆ ਕਿ 12ਵੀਂ ਦੇ ਇਤਿਹਾਸ ਦੇ ਵਿਸ਼ੇ ਵਿੱਚ 1,02,807, ਰਾਜਨੀਤਿਕ ਸ਼ਾਸ਼ਤਰ ਵਿਸ਼ੇ ਵਿੱਚ 91,891, ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ੇ ਦੇ 38,538 ਵਿਦਿਆਰਥੀਆਂ ਨੇ ਭਾਗ ਲਿਆ। ਇਸੇ ਤਰ੍ਹਾਂ 11ਵੀਂ ਦੇ ਇਤਿਹਾਸ ਵਿਸ਼ੇ ਵਿੱਚ 1,00,843, ਅਰਥਸ਼ਾਸ਼ਤਰ ਵਿਸ਼ੇ ਵਿੱਚ 52,934, ਮੈਡੀਕਲ ਨਾਨ-ਮੈਡੀਕਲ ਵਿੱਚ 48,147 ਵਿਦਿਆਰਥੀਆਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਜ਼ਰੂਰੀ ਪੜ੍ਹਨ ਸਮੱਗਰੀ ਪ੍ਰਸ਼ਨੋਤਰੀ ਰੂਪ ਵਿੱਚ ਮਹੱਈਆ ਕਰਵਾ ਰਹੇ ਹਨ ਜਦ ਕਿ ਸਕੂਲ ਮੁਖੀ ਮਾਪਿਆਂ ਨਾਲ ਆਨਲਾਈਨ ਮੀਟਿੰਗਾਂ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement