ਮੁੱਖ ਮੰਤਰੀ ਵਲੋਂ ਕੋਰੋਨਾ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਨੂੰ ਹਰੀ ਝੰਡੀ
Published : Aug 29, 2020, 1:43 am IST
Updated : Aug 29, 2020, 1:43 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕੋਰੋਨਾ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਨੂੰ ਹਰੀ ਝੰਡੀ

ਚੰਡੀਗੜ੍ਹ, 28 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਕਰਵਾਰ ਨੂੰ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿਤੀ ਗਈ। ਇਹ ਐਬੂਲੈਂਸ ਸੰਨ ਫ਼ਾਊਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵਲੋਂ ਦਾਨ ਕੀਤੀ।
ਮੁੱਖ ਮੰਤਰੀ ਨੂੰ ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਕਰਮਜੀਤ ਸਿੰਘ ਸਾਹਨੀ ਨੇ ਦਸਿਆ ਕਿ ਮੋਬਾਈਲ ਕਲੀਨਿਕ ਵਿਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜੋਨ ਵੀ ਹੈ। ਇਸ ਵਿਚ ਮਿਸ਼ਨ ਫ਼ਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ 'ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ। ਮੁੱਖ ਮੰਤਰੀ ਨੇ ਦਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ। ਜ਼ਿਕਰਯੋਗ ਹੈ ਕਿ ਇਸ ਸਮੇਂ ਸੂਬਾ ਸਰਕਾਰ ਦੀ ਪ੍ਰਤੀ ਦਿਨ 24000 ਟੈਸਟ ਕਰਵਾਉਣ ਦੀ ਸਮਰੱਥਾ ਹੈ ਅਤੇ ਅਗਲੇ ਹimageimageਫ਼ਤੇ ਤਕ 30,000 ਟੈਸਟਾਂ ਦਾ ਟੀਚਾ ਮਿੱਥਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement