ਹਰਸਿਮਰਤ ਕੌਰ ਬਾਦਲ ਨੇ ਕਥਿਤ ਘਪਲੇ ਦੀ ਸੀਬੀਆਈ ਜਾਂਚ ਮੰਗੀ
Published : Aug 29, 2020, 11:00 pm IST
Updated : Aug 29, 2020, 11:00 pm IST
SHARE ARTICLE
image
image

ਹਰਸਿਮਰਤ ਕੌਰ ਬਾਦਲ ਨੇ ਕਥਿਤ ਘਪਲੇ ਦੀ ਸੀਬੀਆਈ ਜਾਂਚ ਮੰਗੀ

ਬਠਿੰਡਾ, 29 ਅਗੱਸਤ (ਸੁਖਜਿੰਦਰ ਮਾਨ) : ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅਪਣੇ ਹਮਰੁਤਬਾ ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨੂੰ ਪੰਜਾਬ ਵਿਚ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕੀਤੇ ਕਥਿਤ 63 ਕਰੋੜ ਰੁਪਏ ਦੇ ਐਸਸੀ ਸਕਾਲਰਸ਼ਿਪ ਘਪਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਸ਼੍ਰੀ ਗਹਿਲੋਤ ਨੂੰ ਲਿਖੇ ਇਕ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਮੰਤਰੀ ਦੇ ਇਸ਼ਾਰੇ 'ਤੇ ਜਿਹੜੇ ਫ਼ੰਡਾਂ ਦਾ ਘੁਟਾਲਾ ਕੀਤਾ ਗਿਆ, ਨੂੰ ਉਗਰਾਹੁਣਾ ਜ਼ਰੂਰੀ ਹੈ ਤਾਂ ਕਿ ਇਹ ਅਸਲ ਲਾਭਪਾਤਰੀਆਂ ਵਿਚ ਵੰਡੇ ਜਾ ਸਕਣੇ। ਉਨ੍ਹਾਂ ਕਿਹਾ ਕਿ ਇਹ ਕੇਸ ਘੁਟਾਲੇ ਦੇ ਨਾਲ-ਨਾਲ ਪੰਜਾਬ ਦੇ ਅਨੁਸੂਚਿਤ ਜਾਤੀ ਭਾਈਚਾਰੇ ਵਿਰੁਧ ਸਿੱਧੇ ਤੌਰ 'ਤੇ ਧੱਕੇਸ਼ਾਹੀ ਹੈ। ਉਹਨਾਂ ਕਿਹਾ ਕਿ ਘੁਟਾਲੇਬਾਜ਼ ਸੂਬੇ ਵਿਚ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਇਸਦੇ ਵਿਭਾਗ ਦੇ ਪ੍ਰਮੁੱਖ ਸਕੱਤਰ, ਜੋ ਕਿ ਇਕ ਐਡੀਸ਼ਨਲ ਚੀਫ਼ ਸੈਕਟਰੀ ਰੈਂਕ ਦਾ ਅਫ਼ਸਰ ਹੈ, ਨੇ 63.91 ਕਰੋੜ ਰੁਪਏ ਦੇ ਬੇਨਿਯਮੀਆਂ ਦੇ ਘੁਟਾਲੇ ਦੀ ਪੁਸ਼ਤਪਨਾਹੀ ਦਾ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਮੁਤਾਬਕ 39 ਕਰੋੜ ਰੁਪਏ ਇਸ ਕਰ ਕੇ ਖ਼ੁਰਦ ਬੁਰਦ ਕੀਤੇ ਗਏ ਕਿਉਂਕਿ ਉਨ੍ਹਾਂ ਦਾ ਕੋਈ ਸਰਕਾਰੀ ਰਿਕਾਰਡ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਵਾਸਤੇ ਕੋਈ ਸਰਕਾਰੀ ਬਿਆਨ ਵੀ ਜਾਰੀ ਨਹੀਂ ਹੋਇਆ।

ਇਸ ਖ਼ਬਰ ਨਾਲ ਸਬੰਧਤ ਫੋਟੋ 29 ਬੀਟੀਆਈ 06 ਵਿਚ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement