11 ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Aug 29, 2020, 1:52 am IST
Updated : Aug 29, 2020, 1:52 am IST
SHARE ARTICLE
image
image

11 ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 28 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਕੂਲ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿਖਿਆ ਵਿਭਾਗ ਵਿਚ 11 ਨਵ ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਦਿਤੇ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਪਣੇ ਦਫ਼ਤਰ ਵਿਚ ਸੰਖੇਪ ਸਮਾਰੋਹ ਦੌਰਾਨ ਪੀ.ਈ.ਐਸ. ਗਰੁਪ-ਏ ਦੇ ਇਨ੍ਹਾਂ ਨਵ ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਉਹ ਅਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਅਪਣੇ ਚੋਣ ਵਾਅਦੇ ਨੂੰ ਪੂਰਾ ਕਰ ਕੇ ਜਲਦੀ ਛੇ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਇਸ ਵਿਚੋਂ ਇਕ ਲੱਖ ਨੌਕਰੀਆਂ ਸਰਕਾਰੀ ਖੇਤਰ ਵਿਚ ਦਿਤੀਆਂ ਜਾਣੀਆਂ ਹਨ।
ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਉਨ੍ਹਾਂ ਵਿਚ ਮੀਨਾ ਭਾਰਤੀ, ਨਿਸ਼ਾ ਬਾਂਸਲ, ਭਾਰਤ ਭੂਸ਼ਨ, ਬਿਪਨ ਕੁਮਾਰ, ਰਣਦੀਪ ਸਿੰਘ, ਗੁਰਮੀਤ ਕੌਰ, ਦੀਪਕ ਕੁਮਾਰ, ਗੀਤਾਂਜਲੀ, ਦਿਨੇਸ਼ ਵਰਮਾ, ਆਸ਼ੂ ਸਿੰਘ ਤੇ ਦੁਰਯੋਧਨ ਗੁਰਦਿਆਲ ਸਿੰਘ 'ਵੇਟਿੰਗ ਸੂਚੀ' ਵਿਚੋਂ ਹਨ, ਜਦੋਂ ਕਿ 154 ਉਮੀਦਵਾਰਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਅਤੇ ਮਨਪਸੰਦ ਸਟੇਸ਼ਨ ਦਿਤੇ ਗਏ ਹਨ। ਇਨ੍ਹਾਂ ਸਾਰੇ ਉਮੀਦਵਾਰਾਂ ਦੀ ਚੋਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਨੇ ਪੀ.ਈ.ਐਸ. ਗਰੁਪ-ਏ (ਸਕੂਲਜ਼ ਤੇ ਇੰਸਪੈਕਸ਼ਨ) ਕਾਡਰ ਵਿਚ ਸਿੱਧੀ ਭਰਤੀ ਦੁਆਰਾ imageimageਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement