
ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਲਈ ਸ਼ਡਿਊਲ ਜਾਰੀ
ਐਸ.ਏ.ਐਸ. ਨਗਰ, 28 ਅਗੱਸਤ (ਕੁਲਦੀਪ ਸਿੰਘ): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸਾਲ 2020 ਵਿਚ ਹੋਣ ਵਾਲੀਆਂ ਅਨੁਪੂਰਕ ਪ੍ਰੀਖਿਆਵਾਂ ਵਿਚ ਦਸਵੀਂ ਸ਼੍ਰੇਣੀ ਦੀ ਵਾਧੂ ਵਿਸ਼ਾ ਕੈਟਾਗਰੀ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਕੈਟਾਗਰੀਆਂ ਲਈ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿਤਾ ਗਿਆ ਹੈ। ਸਿਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਵਲੋਂ ਜਾਰੀ ਸੂਚਨਾ ਅਨੁਸਾਰ ਅਨੁਪੂਰਕ ਪ੍ਰੀਖਿਆਵਾਂ ਲਈ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਨੂੰ ਵਾਧੂ ਵਿਸ਼ਾ ਕੈਟਾਗਰੀ ਲਈ 1050 ਰੁਪਏ ਅਤੇ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀਆਂ ਨੂੰ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਲਈ 1350 ਰੁਪਏ ਪ੍ਰਤੀ ਪ੍ਰੀਖਿਆਰਥੀ ਫ਼ੀਸ ਨਿਰਧਾਰਤ ਕੀਤੀ ਗਈ ਹੈ। ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦੋਵਾਂ ਸ਼੍ਰੇਣੀਆਂ ਲਈ ਬਿਨਾਂ ਲੇਟ ਫ਼ੀਸ ਪ੍ਰੀਖਿਆ ਫ਼ਾਰਮ ਭਰਨ ਅਤੇ ਆਨ-ਲਾਈਨ ਫ਼ੀਸ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 11 ਸਤੰਬਰ ਹੋਵੇਗੀ। ਪ੍ਰਤੀ ਪ੍ਰੀਖਿਆਰਥੀ 500 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫ਼ਾਰਮ ਭਰਨ ਅਤੇ ਆਨ-ਲਾਈਨ ਫ਼ੀਸ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 18 ਸਤੰਬਰ ਅਤੇ ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫ਼ਾਰਮ ਭਰਨ ਅਤੇ ਆਨ-ਲਾਈਨ ਫ਼ੀਸ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 25 ਸਤੰਬਰ ਹੋਵੇਗੀ। ਜੇਕਰ ਫਿਰ ਵੀ ਕੋਈ ਪ੍ਰੀਖਿਆਰਥੀ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਭਰਨ ਤੋਂ ਰਹਿ ਜਾਂਦਾ ਹੈ ਤਾਂ ਉਹ 2000 ਰੁਪਏ ਪ੍ਰਤੀimage ਪ੍ਰੀਖਿਆਰਥੀ ਲੇਟ ਫ਼ੀਸ ਨਾਲ ਪਹਿਲੀ ਅਕਤੂਬਰ ਤਕ ਅਪਣੀ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਆਨ-ਲਾਈਨ ਭਰ ਸਕੇਗਾ।