ਆਖ਼ਰੀਵਰ੍ਹੇਦੀ ਪ੍ਰੀਖਿਆਕਰਾਏ ਬਿਨਾਂ ਵਿਦਿਆਰਥੀਆਂ ਨੂੰ ਅਗਲੀਜਮਾਤ ਵਿਚ ਨਹੀਂ ਕੀਤਾ ਜਾਸਕਦਾ ਸੁਪਰੀਮਕੋਰਟ
Published : Aug 29, 2020, 1:12 am IST
Updated : Aug 29, 2020, 1:12 am IST
SHARE ARTICLE
image
image

ਆਖ਼ਰੀ ਵਰ੍ਹੇ ਦੀ ਪ੍ਰੀਖਿਆ ਕਰਾਏ ਬਿਨਾਂ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ, 28 ਅਗੱਸਤ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜ ਅਤੇ ਯੂਨੀਵਰਸਿਟੀਆਂ 30 ਸਤੰਬਰ ਤਕ ਆਖ਼ਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਕਰਾਏ ਬਿਨਾਂ ਵਿਦਿਆਰਥੀਆਂ ਨੂੰ ਪਦਉਨਤ ਨਹੀਂ ਕਰ ਸਕੇ। ਜੱਜ ਅਸ਼ੋਕ ਭੂਸ਼ਣ, ਜੱਜ ਆਰ ਸੁਭਾਸ਼ ਰੈਡੀ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਮਾਮਲੇ ਦੀ ਸੁਣਵਾਈ ਕਰਦਿਆਂ ਆਖ਼ਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਕਰਾਉਣ ਦੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਫ਼ੈਸਲੇ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਜੇ ਕਿਸੇ ਰਾਜ ਨੂੰ ਲਗਦਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਉਹ ਤੈਅ ਤਰੀਕ ਤਕ ਪ੍ਰੀਖਿਆ ਨਹੀਂ ਕਰਾ ਸਕਦੇ ਤਾਂ ਨਵੀਂ ਤਰੀਕ ਲਈ ਯੂਜੀਸੀ ਨਾਲ ਸੰਪਰਕ ਕਰਨਾ ਪਵੇਗਾ।
ਬੈਂਚ ਨੇ ਕਿਹਾ ਕਿ ਰਾਜਾਂ ਨੂੰ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਆਖ਼ਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਕਰਾਉਣੀਆਂ ਪੈਣਗੀਆਂ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਛੋਟ ਲਈ ਉਨ੍ਹਾਂ ਨੂੰ ਪ੍ਰਵਾਨਗੀ ਲੈਣੀ ਪਵੇਗੀ।
ਬੈਂਚ ਨੇ ਕਿਹਾ, 'ਰਾਜ ਆਫ਼ਤ ਸੰਭਾਲ ਕਾਨੂੰਨ ਤਹਿਤ ਆਖ਼ਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਅੱਗੇ ਪਾਈਆਂ ਜਾ ਸਕਦੀਆਂ ਹਨ ਪਰ ਇਸ ਵਾਸਤੇ ਨਵੀਆਂ ਤਰੀਕਾਂ ਲਈ ਯੂਜੀਸੀ ਨਾਲ ਸੰਪਰਕ ਕਰਨਾ ਪਵੇਗਾ। ਆਖ਼ਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਅੱਗੇ ਪਾਉਣ ਲਈ ਸ਼ਿਵ ਸੈਨਾ ਦੇ ਆਗੂ ਸਮੇਤ ਹੋਰ ਕਈ ਪਟੀਸ਼ਨਕਾਰਾਂ ਨੇ ਸਿਖਰਲੀ ਅਦਾਲਤ ਵਿਚ ਪਟੀਸ਼ਨ ਦਾਖ਼ਲ ਕਰ ਕੇ ਕੋਵਿਡ-19 ਮਹਾਂਮਾਰੀ ਵਿਚਾਲੇ ਪ੍ਰੀਖਿਆਵਾਂ ਕਰਾਉਣ ਦੇ ਯੂਜੀਸੀ ਦੇ ਫ਼ੈਸਲੇ 'ਤੇ ਸਵਾਲ ਚੁਕੇ ਸਨ। ਯੂਜੀਸੀ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਛੇ ਜੁਲਾਈ ਦੇ ਦਿਸ਼ਾ-ਨਿਰਦੇਸ਼ ਮਾਹਰਾਂ ਦੀ ਸਿਫ਼ਾਰਸ਼ 'ਤੇ ਆਧਾਰਤ ਹਨ ਅਤੇ ਸਲਾਹ-ਮਸ਼ਵਰੇ ਮਗਰੋਂ ਹੀ ਇਨ੍ਹਾਂ ਨੂੰ ਤਿਆਰ ਕੀਤਾ ਗਿਆ ਹੈ। ਯੂਜੀਸੀ ਨੇ ਕਿਹਾ ਕਿ ਇਹ ਦਾਅਵਾ ਕਰਨਾ ਗ਼ਲਤ ਹੋਵੇਗਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਕਰਾਉਣਾ ਸੰਭਵ ਨਹੀਂ ਹੋਵੇਗਾ।                    (ਏਜੰਸੀ)imageimage

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement