
ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਬਟਾਲਾ, 28 ਅਗੱਸਤ (ਪਪ): ਨਜ਼ਦੀਕੀ ਪਿੰਡ ਨਾਸਰਕੇ ਵਿਖੇ ਘਰੇਲੂ ਪ੍ਰੇਸ਼ਾਨੀ ਕਾਰਨ ਇਕ ਨੌਜਵਾਨ ਨੇ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਐਸ. ਐਚ. ਓ. ਅਮੋਲਕਦੀਪ ਸਿੰਘ ਨੇ ਦਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ (31) ਜੋ ਕਿ ਵਿਆਹੁਤਾ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਹੈ। ਉਹ ਅਕਸਰ ਘਰੇਲੂ ਪ੍ਰੇਸ਼ਾਨੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਸ ਨੇ ਖੇਤਾਂ ਵਿਚ ਜਾ ਕੇ ਦਰੱਖ਼ਤ ਨਾਲ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਦਸਿਆ ਕਿ ਮ੍ਰਿਤimageਕ ਦੇ ਪਿਤਾ ਜਗੀਰ ਸਿੰਘ ਦੇ ਬਿਆਨਾਂ ਉਤੇ 174 ਦੀ ਕਾਰਵਾਈ ਕਰ ਦਿਤੀ ਗਈ ਹੈ।